ਨਵਾਂਸ਼ਹਿਰ, (ਤ੍ਰਿਪਾਠੀ)- ਸਾਂਝਾ ਅਧਿਆਪਕ ਮੋਰਚੇ ਦੀ ਬਲਾਚੌਰ ਅਤੇ ਮੁਕੰਦਪੁਰ ਦੀ ਇਕਾਈ ਨੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਕੇ ਬਲਾਚੌਰ ਅਤੇ ਮੁਕੰਦਪੁਰ ਵਿਖੇ ਸਰਕਾਰ ਦੇ ਪੁਤਲੇ ਫੂਕੇ।
ਉਪਰੋਕਤ ਥਾਵਾਂ ’ਤੇ ਆਯੋਜਿਤ ਰੋਸ ਧਰਨਿਆਂ ਨੂੰ ਸੰਬੋਧਨ ਕਰਦਿਅਾਂ ਮੋਰਚੇ ਦੇ ਆਗੂ ਕਰਨੈਲ ਸਿੰਘ, ਰਾਜੇਸ਼ ਰਹਿਪਾ, ਸੋਹਨ ਲਾਲ, ਦੇਸਰਾਜ ਬੱਜੋ, ਰਜਿੰਦਰ ਕੁਮਾਰ, ਸੁਖਦੇਵ ਸਿੰਘ ਅਤੇ ਮੱਖਣ ਸਿੰਘ ਬਖਲੌਰ ਨੇ ਕਿਹਾ ਕਿ ਸਰਕਾਰ ਸਾਂਝੇ ਮੋਰਚੇ ਦੇ ਅਧਿਆਪਕਾਂ ਦੀਅਾਂ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ ਹੈ। ਮੁੱਖ ਮੰਤਰੀ ਨੇ ਸਟੇਟ ਕਮੇਟੀ ਨਾਲ ਗੱਲਬਾਤ ਕਰ ਕੇ ਮੰਗਾਂ ’ਤੇ ਸਹਿਮਤੀ ਪ੍ਰਗਟਾਈ ਸੀ ਪਰ ਚੋਣ ਜ਼ਾਬਤਾ ਲਾਗੂ ਹੋਣ ਕਰ ਕੇ ਮੰਗਾਂ ਦੀ ਘੋਸ਼ਣਾ ਕਰਨ ਤੋਂ ਅਸਮਰੱਥਾ ਦਰਸਾਈ ਸੀ। ਪਰ ਬਾਅਦ ਵਿਚ ਮੁੱਖ ਮੰਤਰੀ ਨੇ ਤੈਅਸ਼ੁਦਾ ਬੈਠਕ ਵਿਚ ਆਪ ਨਾ ਆ ਕੇ ਸਿੱਖਿਆ ਮੰਤਰੀ ਨੂੰ ਭੇਜ ਦਿੱਤਾ ਤੇ ਮੰਨੀਅਾਂ ਮੰਗਾਂ ਤੋਂ ਮੁਕਰ ਗਏ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਕੱਚੇ (ਠੇਕਾ ਆਧਾਰਿਤ) ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਅਧਿਆਪਕਾਂ ਦੀ ਮੰਨੀਆਂ ਮੰਗਾਂ ਨੂੰ ਜਲਦ ਲਾਗੂ ਕੀਤਾ ਜਾਵੇ ਨਹੀਂ ਤਾਂ ਉਨ੍ਹਾਂ ਦਾ ਸਾਂਝਾ ਮੋਰਚਾ ਸਰਕਾਰ ਦੇ ਖਿਲਾਫ ਹੋਰ ਵੀ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ।
ਇਸ ਮੌਕੇ ਮਨਜੀਤ ਕੌਰ, ਬਲਜੀਤ ਕੌਰ, ਹਰਜਿੰਦਰ ਕੌਰ, ਨਛੱਤਰ ਕੌਰ, ਰਾਜ ਰਾਣੀ, ਹਰਚਰਨਜੀਤ ਸਿੰਘ, ਬਲਜਿੰਦਰ ਸਿੰਘ, ਅਸ਼ੋਕ ਕੁਮਾਰ, ਰਜਿੰਦਰ ਬੀਕਾ, ਅਸ਼ਵਨੀ ਕੁਮਾਰ, ਤੀਰਥ ਰਾਮ, ਸੰਦੀਪ ਕੁਮਾਰ, ਰਵੀ ਕੁਮਾਰ, ਸੁਖਜਿੰਦਰ ਰਾਮ ਆਦਿ ਹਾਜ਼ਰ ਸਨ।
ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਘੇਰਿਆ ਡੀ.ਸੀ. ਦਫਤਰ
NEXT STORY