ਮੋਹਾਲੀ (ਪਰਦੀਪ) : ਮੋਹਾਲੀ ਜ਼ਿਲ੍ਹੇ ਦੇ ਫੇਜ਼-3ਬੀ1 'ਚ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ 6 ਅਧਿਆਪਕ, ਜਦੋਂ ਕਿ ਜ਼ੀਰਕਪੁਰ ਦੇ ਸਰਕਾਰੀ ਸਕੂਲ 'ਚ 2 ਅਧਿਆਪਕ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਤੋਂ ਬਾਅਦ ਜਿੱਥੇ ਬੱਚਿਆਂ ਅਤੇ ਮਾਪਿਆਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਹੀ ਸਿਹਤ ਮਹਿਕਮੇ 'ਚ ਵੀ ਹੜਕੰਪ ਮਚ ਗਿਆ ਹੈ।
ਇਹ ਵੀ ਪੜ੍ਹੋ : ਖ਼ੌਫਨਾਕ : ਜਿਊਣ-ਮਰਨ ਦੀਆਂ ਕਸਮਾਂ ਖਾਣ ਵਾਲਾ ਪਤੀ ਅਜਿਹਾ ਕਾਰਾ ਕਰੇਗਾ, ਪਤਨੀ ਨੇ ਸੁਫ਼ਨੇ 'ਚ ਵੀ ਨਹੀਂ ਸੀ ਸੋਚਿਆ
ਜਾਣਕਾਰੀ ਮੁਤਾਬਕ ਮੋਹਾਲੀ ਦੇ ਨੋਡਲ ਅਫ਼ਸਰ ਡਾ. ਹਰਮਨਪ੍ਰੀਤ ਕੌਰ ਨੇ ਦੱਸਿਆ ਕਿ ਮੋਹਾਲੀ ਦੇ ਫੇਜ਼-3ਬੀ1 ਦੇ ਸਰਕਾਰੀ ਸਕੂਲ 'ਚ 6 ਅਧਿਆਪਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਬਾਕੀ ਅਧਿਆਪਕਾਂ ਅਤੇ ਬੱਚਿਆਂ ਦੇ ਟੈਸਟ ਕੀਤੇ ਜਾ ਰਹੇ ਹਨ। ਇਸ ਕਾਰਨ ਇਹ ਅੰਕੜਾ ਕਾਫੀ ਵੱਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਸਕੂਲ 'ਚ ਛੋਟੀਆਂ ਜਮਾਤਾਂ ਤੋਂ ਲੈ ਕੇ 12ਵੀਂ ਤੱਕ ਵੱਡੀ ਗਿਣਤੀ 'ਚ ਬੱਚੇ ਪੜ੍ਹਦੇ ਹਨ, ਜਿਨ੍ਹਾਂ ਦੇ ਟੈਸਟ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਲਈ ਅੱਜ ਤੋਂ ਕਰੋ ਅਪਲਾਈ, ਮੁੜ ਖੁੱਲ੍ਹਿਆ ਪੋਰਟਲ
ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਜੇਕਰ ਬੱਚੇ ਕੋਰੋਨਾ ਪਾਜ਼ੇਟਿਵ ਆਉਣਾ ਸ਼ੁਰੂ ਹੋ ਗਏ ਤਾਂ ਉਨ੍ਹਾਂ ਦੇ ਮਾਤਾ-ਪਿਤਾ ਅਤੇ ਉਨ੍ਹਾਂ ਨਾਲ ਜੁੜੇ ਪਰਿਵਾਰਕ ਮੈਂਬਰਾਂ ਨੂੰ ਵੀ ਕੋਰੋਨਾ ਹੋ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਸਿਰ ਚੜ੍ਹੇ 'ਕਰਜ਼ੇ' ਬਾਰੇ ਹੋਇਆ ਵੱਡਾ ਖ਼ੁਲਾਸਾ, ਭਵਿੱਖ 'ਚ ਵਿਗੜ ਸਕਦੇ ਨੇ ਹਾਲਾਤ
ਉੱਥੇ ਹੀ ਡੇਰਾਬੱਸੀ ਦੇ ਨੋਡਲ ਅਫ਼ਸਰ ਡਾ. ਵਿਕਰਾਂਤ ਨੇ ਦੱਸਿਆ ਕਿ ਜ਼ੀਰਕਪੁਰ ਦੇ ਪਿੰਡ ਦਿਆਲਪੁਰਾ 'ਚ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਇਕ ਅਧਿਆਪਕ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਫਿਲਹਾਲ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਮੋਹਾਲੀ ਪ੍ਰਸ਼ਾਸਨ ਅਤੇ ਸਿੱਖਿਆ ਮਹਿਕਮੇ ਦੀ ਪਰੇਸ਼ਾਨੀ ਵੱਧ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਹੁਣ ਸੂਬੇ ਦੀਆਂ ਜੇਲ੍ਹਾਂ ਦੇ ਬਾਹਰ ਦਿਨ-ਰਾਤ ਹੋਵੇਗੀ ਪੈਟਰੋਲਿੰਗ ਗਸ਼ਤ, ਜੇਲ੍ਹ ਮੰਤਰੀ ਨੇ ਦਿੱਤੀ ਇਹ ਸਹੂਲਤ
NEXT STORY