ਗੁਰਦਾਸਪੁਰ (ਜੀਤ ਮਠਾਰੂ)-ਸਰਕਾਰੀ ਸਕੂਲਾਂ ’ਚ ਬੱਚਿਆਂ ਦੀ ਪੜ੍ਹਾਈ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਗੁਰਦਾਸਪੁਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਨੇ ਸਮੂਹ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰਕੇ ਹਦਾਇਤ ਕੀਤੀ ਹੈ ਕਿ ਕੋਈ ਵੀ ਅਧਿਆਪਕ ਬੱਚਿਆਂ ਨੂੰ ਪੜ੍ਹਾਉਣ ਮੌਕੇ ਮੋਬਾਇਲ ਫੋਨ ਦੀ ਵਰਤੋਂ ਨਾ ਕਰੇ। ਇਸ ਮੰਤਵ ਦੀ ਪੂਰਤੀ ਲਈ ਹਦਾਇਤ ਕੀਤੀ ਗਈ ਹੈ ਕਿ ਕਲਾਸ ਲਗਾਉਣ ਮੌਕੇ ਅਧਿਆਪਕ ਜਾਂ ਤਾਂ ਆਪਣੇ ਫੋਨ ਬੰਦ ਰੱਖਣ ਅਤੇ ਜਾਂ ਫਿਰ ਸਕੂਲ ਮੁਖੀ ਨੂੰ ਜਮ੍ਹਾ ਕਰਵਾਉਣ।
ਇਹ ਵੀ ਪੜ੍ਹੋ : ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੁਮਾਰ ਵਿਸ਼ਵਾਸ ਦਾ ਟਵੀਟ, CM ਮਾਨ ’ਤੇ ਲਾਇਆ ਨਿਸ਼ਾਨਾ
ਜਾਣਕਾਰੀ ਦਿੰਦਿਆਂ ਡੀ. ਈ. ਓ. (ਸ) ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਕਿਸੇ ਨੇ ਸ਼ਿਕਾਇਤ ਕੀਤੀ ਸੀ ਕਿ ਬੱਚਿਆਂ ਨੂੰ ਪੜ੍ਹਾਉਣ ਮੌਕੇ ਅਧਿਆਪਕਾਂ ਵੱਲੋਂ ਮੋਬਾਇਲ ਫੋਨ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੁੰਦਾ ਹੈ। ਇਸ ਕਾਰਨ ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰਕੇ ਹਦਾਇਤ ਕੀਤੀ ਹੈ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਪੜ੍ਹਾਉਣ ਮੌਕੇ ਕੋਈ ਅਧਿਆਪਕ ਮੋਬਾਇਲ ਫੋਨ ਦੀ ਵਰਤੋਂ ਨਾ ਕਰੇ।
ਇਹ ਵੀ ਪੜ੍ਹੋ : ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਤਰੁਣ ਚੁੱਘ ਨੇ CM ਮਾਨ ਤੇ ਪੰਜਾਬ ਪੁਲਸ ਨੂੰ ਕੀਤੇ 10 ਸਵਾਲ
ਉਨ੍ਹਾਂ ਸਪੱਸ਼ਟ ਕੀਤਾ ਕਿ ਅਧਿਆਪਕਾਂ ਨੇ ਜਦੋਂ ਬੱਚਿਆਂ ਦੀ ਕਲਾਸ ਲਗਾਉਣੀ ਹੁੰਦੀ ਹੈ, ਸਿਰਫ ਉਦੋਂ ਹੀ ਫੋਨ ਬੰਦ ਰੱਖਣ ਲਈ ਕਿਹਾ ਗਿਆ ਹੈ, ਜਦਕਿ ਸਕੂਲ ’ਚ ਵਿਹਲੇ ਸਮੇਂ ਦੌਰਾਨ ਅਧਿਆਪਕ ਫੋਨ ਵਰਤ ਸਕਦੇ ਹਨ ਕਿਉਂਕਿ ਸਿੱਖਿਆ ਵਿਭਾਗ ਦੇ ਬਹੁਤ ਸਾਰੇ ਕੰਮ ਮੋਬਾਇਲ ਫੋਨ ਰਾਹੀਂ ਹੀ ਹੁੰਦੇ ਹਨ ਅਤੇ ਕਈ ਤਰ੍ਹਾਂ ਦੇ ਜ਼ਰੂਰੀ ਚਿੱਠੀ-ਪੱਤਰ ਵੀ ਮੋਬਾਇਲ ਫੋਨ ਰਾਹੀਂ ਆਉਂਦੇ-ਜਾਂਦੇ ਹਨ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਪੰਜਾਬ ਪੁਲਸ ਨੂੰ ਕੇਜਰੀਵਾਲ ਅਧੀਨ ਕਰਨ ’ਤੇ CM ਮਾਨ ਦੀ ਕੀਤੀ ਨਿਖੇਧੀ
ਸੁਖਬੀਰ ਬਾਦਲ ਨੇ ਪੰਜਾਬ ਪੁਲਸ ਨੂੰ ਕੇਜਰੀਵਾਲ ਅਧੀਨ ਕਰਨ ’ਤੇ CM ਮਾਨ ਦੀ ਕੀਤੀ ਨਿਖੇਧੀ
NEXT STORY