ਲੁਧਿਆਣਾ (ਵਿੱਕੀ)-ਪੰਜਾਬ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਦੀਆਂ ਖਾਲੀ ਪਈਆਂ ਪੋਸਟਾਂ ਭਰ ਰਹੀਆਂ ਹਨ। ਪੰਜਾਬ ਸਰਕਾਰ ਨੇ ਹੁਣ ਇਨ੍ਹਾਂ ਸਕੂਲਾਂ ’ਚ ਨਾਨ-ਟੀਚਿੰਗ ਸਟਾਫ ਦੀ ਸ਼ਾਰਟੇਜ ਨੂੰ ਵੀ ਖਤਮ ਕਰਨ ਵੱਲ ਕਦਮ ਵਧਾਏ ਹਨ। ਇਸੇ ਲੜੀ ਤਹਿਤ ਸਰਕਾਰ ਨੇ ਇਨ੍ਹਾਂ ਸਕੂਲਾਂ ’ਚ ਲੱਗਭਗ 5200 ਨਾਨ-ਟੀਚਿੰਗ ਕਰਮਚਾਰੀਆਂ ਦੀ ਭਰਤੀ ਕਰਵਾਉਣ ਦੀ ਕਵਾਇਦ ਸ਼ੁਰੂ ਕੀਤੀ ਹੈ। ਜਿਨ੍ਹਾਂ ਸਕੂਲਾਂ ’ਚ ਨਾਨ-ਟੀਚਿੰਗ ਸਟਾਫ ਨਾ ਹੋਣ ਕਾਰਨ ਕੰਮਕਾਜ ’ਤੇ ਅਸਰ ਪੈ ਰਿਹਾ ਹੈ, ਉੱਥੇ ਉਕਤ ਸਟਾਫ ਦੀ ਤਾਇਨਾਤੀ ਕੀਤੀ ਜਾਵੇਗੀ। ਇਸ ਦੇ ਲਈ ਵਿਭਾਗ ਨੇ ਬਾਕਾਇਦਾ ਸਕੂਲਾਂ ’ਚ ਖਾਲੀ ਪਈਆਂ ਪੋਸਟਾਂ ਦੇ ਅੰਕੜੇ ਵੀ ਮੰਗਵਾਏ ਹਨ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਵਿਚ ‘ਮਾਨਸੂਨ’ ਦੀ ਦਸਤਕ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ ਕਦੋਂ ਵਰ੍ਹੇਗਾ ਮੀਂਹ
ਜਾਣਕਾਰੀ ਮੁਤਾਬਕ ਜ਼ਿਆਦਾ ਸਰਕਾਰੀ ਸਕੂਲ ਇਸ ਤਰ੍ਹਾਂ ਦੇ ਹਨ, ਜਿੱਥੇ ਅਧਿਆਪਕਾਂ ਦੇ ਮੋਢਿਆਂ ’ਤੇ ਹੀ ਨਾਨ-ਟੀਚਿੰਗ ਸਟਾਫ ਦੇ ਕੰਮ ਦਾ ਬੋਝ ਪਾਇਆ ਗਿਆ ਹੈ, ਉੱਥੇ ਕਈ ਸਕੂਲਾਂ ਦੇ ਨਾਨ-ਟੀਚਿੰਗ ਸਟਾਫ ਨੂੰ ਵੀ ਵੱਖ-ਵੱਖ ਸਕੂਲਾਂ ਦੇ ਕਾਰਜਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਜਿਸ ਨਾਲ ਕਾਰਜ ਤਾਂ ਹੋ ਰਿਹਾ ਹੈ ਪਰ ਇਕ ਕਰਮਚਾਰੀ ਦੇ ਮੋਢਿਆਂ ’ਤੇ ਹੋਰ ਸਕੂਲਾਂ ਦੇ ਕੰਮ ਦਾ ਬੋਝ ਹੋਣ ਕਾਰਨ ਕਈ ਕੰਮ ਵਿਚਾਲੇ ਹੀ ਲਟਕੇ ਰਹਿੰਦੇ ਹਨ।
ਇਹ ਖ਼ਬਰ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਇਕ ਸੰਚਾਲਕ ਪਿਸਤੌਲ ਸਣੇ ਕਾਬੂ
ਜਾਣਕਾਰੀ ਮੁਤਾਬਕ ਹੁਣ ਸਿੱਖਿਆ ਵਿਭਾਗ ਵੱਲੋਂ ਨਾਨ-ਟੀਚਿੰਗ ਕਰਮਚਾਰੀਆਂ ਖਾਲੀ ਅਹੁਦਿਆਂ ’ਤੇ ਲੱਗਭਗ 5200 ਨਾਨ-ਟੀਚਿੰਗ ਕਰਮਚਾਰੀਆਂ ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ ਅਹੁਦਿਆਂ ’ਤੇ ਭਰਤੀ ਲਈ ਸੂਬਾ ਸਰਕਾਰ ਦੇ ਆਦੇਸ਼ ’ਤੇ ਸਿੱਖਿਆ ਵਿਭਾਗ ਨੇ ਇਕ ਏਜੰਡਾ ਤਿਆਰ ਕੀਤਾ ਹੈ, ਜਿਸ ਵਿਚ ਦੱਸਿਆ ਗਿਆ ਹੈ ਕਿ ਜ਼ਿਲ੍ਹੇ ਦੇ ਕਿਹੜੇ ਸਕੂਲ ’ਚ ਗ਼ੈਰ-ਵਿੱਦਿਅਕ ਕਰਮਚਾਰੀਆਂ ਦੇ ਕਿੰਨੇ ਅਹੁਦੇ ਖਾਲੀ ਹਨ। ਇਸ ਬਿਓਰੇ ਮੁਤਾਬਕ ਏਜੰਡਾ ਤਿਆਰ ਕੀਤਾ ਜਾ ਰਿਹਾ ਹੈ। ਦੱਸਿਆ ਗਿਆ ਹੈ ਕਿ ਇਸ ਏਜੰਡੇ ਨੂੰ ਆਗਾਮੀ ਕੈਬਨਿਟ ਬੈਠਕ ’ਚ ਰੱਖਿਆ ਜਾਵੇਗਾ ਅਤੇ ਉਮੀਦ ਹੈ ਕਿ ਸਰਕਾਰ ਇਸ ਏਜੰਡੇ ’ਤੇ ਮੋਹਰ ਲਗਾ ਦੇਵੇਗੀ ਅਤੇ ਉਸ ਤੋਂ ਬਾਅਦ ਸਾਰੇ ਸਕੂਲਾਂ ’ਚ ਭਰਤੀ ਪ੍ਰਕਿਰਿਆ ਹੋ ਸਕਦੀ ਹੈ।
ਪੰਜਾਬ ਵਿਚ ‘ਮਾਨਸੂਨ’ ਦੀ ਦਸਤਕ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ ਕਦੋਂ ਵਰ੍ਹੇਗਾ ਮੀਂਹ
NEXT STORY