ਹੁਸ਼ਿਆਰਪੁਰ, (ਜਸਵਿੰਦਰਜੀਤ)- ਸਿੱਖਿਆ ਮੰਤਰੀ ਪੰਜਾਬ ਅਤੇ ਸਿੱਖਿਆ ਸਕੱਤਰ ਵੱਲੋਂ ਸੂਬੇ ਦੇ ਸਰਕਾਰੀ ਅਧਿਆਪਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੀਆਂ ਨਾਦਰਸ਼ਾਹੀ ਨੀਤੀਆਂ ਖਿਲਾਫ਼ ਪੰਜਾਬ ਦੇ ਵੱਖ-ਵੱਖ ਕੇਡਰਾਂ ਦੇ ਅਧਿਆਪਕਾਂ ਨੇ ਸਾਂਝੇ ਮੰਚ ਤੋਂ ਤਿੱਖੇ ਸੰਘਰਸ਼ ਲਈ ਮੋਰਚਾ ਖੋਲ੍ਹ ਦਿੱਤਾ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਹੁਸ਼ਿਆਰਪੁਰ ਦੇ ਜ਼ਿਲਾ ਪ੍ਰਧਾਨ ਪ੍ਰਿੰ. ਅਮਨਦੀਪ ਸ਼ਰਮਾ, ਸਕੱਤਰ ਸੁਨੀਲ ਸ਼ਰਮਾ, ਜੁਆਇੰਟ ਸਕੱਤਰ ਅਜੀਬ ਦਿਵੇਦੀ, ਬੀ. ਐੱਡ. ਅਧਿਆਪਕ ਫਰੰਟ ਪੰਜਾਬ ਦੇ ਸਕੱਤਰ ਸੁਰਜੀਤ ਰਾਜਾ, ਅਧਿਆਪਕ ਦਲ ਦੇ ਜ਼ਿਲਾ ਪ੍ਰਧਾਨ ਉਂਕਾਰ ਸਿੰਘ ਸੂਸ, ਰਮੇਸ਼ ਹੁਸ਼ਿਆਰਪੁਰੀ, ਮੁਲਾਜ਼ਮ ਆਗੂ ਬਹਾਦਰ ਸਿੰਘ, ਕਮਲ ਕਿਸ਼ੋਰ ਅਤੇ ਕਸ਼ਮੀਰਾ ਸਿੰਘ ਦੀ ਅਗਵਾਈ 'ਚ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਹੋਈ ਜ਼ਿਲਾ ਪੱਧਰੀ ਮੀਟਿੰਗ 'ਚ ਬੁਲਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੁਧਾਰਾਂ ਦੀ ਆੜ 'ਚ ਰਾਜ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰ ਰਹੇ ਲੱਖਾਂ ਅਧਿਆਪਕਾਂ ਨੂੰ ਨਿਸ਼ਾਨਾ ਬਣਾ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤੇ ਜਾਣ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ।
ਬੁਲਾਰਿਆਂ ਕਿਹਾ ਕਿ ਕਾਂਗਰਸ ਸਰਕਾਰ ਆਪਣੀ ਸਮੁੱਚੀ ਕਾਰਗੁਜ਼ਾਰੀ ਦਿਖਾਉਣ ਲਈ ਸਿਰਫ਼ ਸਿੱਖਿਆ ਵਿਭਾਗ 'ਚ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਕਰ ਰਹੀ ਹੈ ਅਤੇ ਆਪਣੀਆਂ ਖਾਮੀਆਂ ਸਿਰਫ ਅਧਿਆਪਕ ਵਰਗ ਸਿਰ ਮੜ੍ਹ ਰਹੀ ਹੈ। ਸਰਕਾਰੀ ਸਕੂਲਾਂ 'ਚ ਸਿੱਖਿਆ ਵਿਚ ਸੁਧਾਰ ਲਿਆਉਣ ਲਈ ਬਿਨਾਂ ਕਿਸੇ ਯੋਜਨਾ ਤੋਂ ਨੀਤੀਆਂ ਬਣਾ ਕੇ ਉਨ੍ਹਾਂ ਨੂੰ ਲਾਗੂ ਕਰਨ ਲਈ ਨਾਦਰਸ਼ਾਹੀ ਫਰਮਾਨ ਜਾਰੀ ਕੀਤੇ ਜਾ ਰਹੇ ਹਨ ਅਤੇ ਸਕੂਲਾਂ 'ਚ ਡਰ ਤੇ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਤਾਂ ਜੋ ਅਧਿਆਪਕ ਸਰਕਾਰ ਦੀ ਕਿਸੇ ਖਾਮੀ ਦਾ ਵਿਰੋਧ ਨਾ ਕਰ ਸਕਣ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ ਸਾਂਝੇ ਮੋਰਚੇ ਵੱਲੋਂ ਅਧਿਆਪਕਾਂ ਦੀਆਂ ਧੱਕੇ ਨਾਲ ਲਾਈਆਂ ਗਈਆਂ ਬੀ. ਐੱਲ. ਓ. ਦੀਆਂ ਡਿਊਟੀਆਂ ਰੱਦ ਕਰਵਾਉਣ, ਮਿਡਲ ਸਕੂਲਾਂ 'ਚ ਅਧਿਆਪਕਾਂ ਦੀਆਂ ਅਸਾਮੀਆਂ ਖਤਮ ਕਰਨ, 20 ਤੋਂ ਘੱਟ ਗਿਣਤੀ ਵਾਲੇ ਪ੍ਰਾਇਮਰੀ ਸਕੂਲ ਬੰਦ ਕਰਨ, ਐਲੀਮੈਂਟਰੀ ਸਕੂਲਾਂ 'ਚ ਬੀ. ਐੱਡ. ਅਧਿਆਪਕਾਂ ਨੂੰ ਧੱਕੇ ਨਾਲ ਬ੍ਰਿਜ ਕੋਰਸ ਕਰਵਾਉਣ, ਡੀ. ਏ. ਦੀਆਂ ਕਿਸ਼ਤਾਂ ਤੇ ਬਕਾਏ ਰੋਕਣ, ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕਰਨ, ਸਰਕਾਰੀ ਸਕੂਲਾਂ 'ਚ ਸਮੇਂ-ਸਿਰ ਕਿਤਾਬਾਂ, ਵਰਦੀਆਂ ਅਤੇ ਮਿਡ-ਡੇ ਮੀਲ ਲÂਂੀ ਫੰਡ ਨਾ ਦੇਣ ਅਤੇ 10ਵੀਂ ਅਤੇ 12ਵੀਂ ਜਮਾਤ ਦੇ ਪ੍ਰੀਖਿਆ ਕੇਂਦਰ ਦੂਰ-ਦੁਰਾਡੇ ਬਣਾਏ ਜਾਣ ਦੇ ਵਿਰੋਧ ਵਿਚ 23 ਜਨਵਰੀ ਨੂੰ ਹੁਸ਼ਿਆਰਪੁਰ ਵਿਖੇ ਜ਼ਿਲਾ ਪੱਧਰ ਅਤੇ 28 ਜਨਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ ਵਿਚ ਕਾਂਗਰਸ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਅਧਿਆਪਕ ਆਗੂਆਂ ਨੇ ਦੱਸਿਆ ਕਿ ਕਾਂਗਰਸ ਸਰਕਾਰ ਦੀਆਂ ਰਾਜ ਦੇ ਸਰਕਾਰੀ ਅਧਿਆਪਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੀਆਂ ਨੀਤੀਆਂ ਖਿਲਾਫ਼ 28 ਜਨਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ 'ਚ ਰਾਜ ਪੱਧਰੀ ਰੋਸ ਮੁਜ਼ਾਹਰਾ ਕਰ ਕੇ ਆਰ-ਪਾਰ ਦੀ ਲੜਾਈ ਸ਼ੁਰੂ ਕੀਤੀ ਜਾ ਰਹੀ ਹੈ।
ਇਸ ਮੌਕੇ ਮਨਜੀਤ ਸਿੰਘ, ਮਦਨ ਲਾਲ, ਸੁਖਵਿੰਦਰ ਸਿੰਘ ਸਹੋਤਾ, ਵਿਕਾਸ ਸ਼ਰਮਾ, ਪ੍ਰਿੰ. ਮਦਨ ਲਾਲ, ਗੁਰਵਿੰਦਰ ਸਿੰਘ, ਮਨਜੀਤ ਸਿੰਘ, ਦਵਿੰਦਰ ਸਿੰਘ ਧਨੋਤਾ, ਜਰਵੀਰ ਸਿੰਘ, ਅਮਰ ਸਿੰਘ, ਪ੍ਰਦੀਪ ਸ਼ਰਮਾ, ਰਜਨੀਸ਼ ਕੁਮਾਰ, ਪ੍ਰਿੰਸ ਕੁਮਾਰ, ਸੁਸ਼ੀਲ ਡਡਵਾਲ, ਦਵਿੰਦਰ ਕੁਮਾਰ, ਰਾਜੇਸ਼ ਕੁਮਾਰ, ਕੁਲਵੰਤ ਸਿੰਘ, ਪਰਸ ਰਾਮ, ਜਸਵੰਤ ਸਿੰਘ, ਮੁਲਖ ਰਾਜ ਹਾਜੀਪੁਰ ਆਦਿ ਵੀ ਹਾਜ਼ਰ ਸਨ।
ਸੋਲਰ ਪਾਵਰ ਕੰਪਨੀ ਨੇ 25 ਸਕਿਓਰਟੀ ਕਰਮਚਾਰੀਆਂ ਨੂੰ ਦਿਖਾਇਆ ਬਾਹਰ ਦਾ ਰਸਤਾ
NEXT STORY