ਲੁਧਿਆਣਾ (ਮੁਨੀਸ਼, ਵਿੱਕੀ) : ਪੰਜਾਬ ਸਰਕਾਰ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਣ ਦੀ ਮੰਗ ਕਰਦਿਆਂ ਲੁਧਿਆਣਾ ਦੇ ਜਵਾਹਰ ਨਗਰ 'ਚ ਕੱਚੇ ਮੁਲਾਜ਼ਮ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ ਹਨ। ਸੂਚਨਾ ਮਿਲਦੇ ਹੀ ਪੁਲਸ ਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪੁੱਜੀਆਂ। ਉਨ੍ਹਾਂ ਵਲੋਂ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੂੰ ਸਮਝਾਇਆ ਜਾ ਰਿਹਾ ਹੈ। ਹਾਲਾਂਕਿ ਇਸ ਵਿਚਾਲੇ ਉਹ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਏ ਜਾਣ ਦੀ ਮੰਗ 'ਤੇ ਅੜੇ ਹਨ।
ਇਸ ਮੌਕੇ ਅਧਿਆਪਕਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਸਰਕਾਰ ਨੇ ਪੱਕਾ ਨਹੀਂ ਕੀਤਾ ਅਤੇ ਅਜੇ ਵੀ ਉਹ 6000 ਰੁਪਏ ਦੀ ਮਾਮੂਲੀ ਜਿਹੀ ਤਨਖ਼ਾਹ 'ਤੇ ਕੰਮ ਕਰਨ ਲਈ ਮਜਬੂਰ ਹਨ।
ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਉਹ ਕਈ ਵਾਰ ਵਿਭਾਗੀ ਪੱਧਰ 'ਤੇ ਸੀਨੀਅਰ ਅਫ਼ਸਰਾਂ ਨਾਲ ਮਿਲ ਚੁੱਕੇ ਹਨ ਪਰ ਹਰ ਵਾਰ ਉਨ੍ਹਾਂ ਨੂੰ ਲਾਰੇ ਲਗਾ ਦਿੱਤੇ ਜਾਂਦੇ ਹਨ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜਦ ਤੱਕ ਉਨ੍ਹਾਂ ਦੀ ਮੰਗ ਨਹੀਂ ਮੰਨੀ ਜਾਂਦੀ, ਉਹ ਟੈਂਕੀ ਤੋਂ ਨਹੀਂ ਉਤਰਨਗੇ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਹੋਰ ਅਧਿਆਪਕ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਵੀ ਇਸੇ ਜਗ੍ਹਾ 'ਤੇ ਪਹੁੰਚ ਰਹੇ ਹਨ।
ਜਲੰਧਰ 'ਚ ਹੋਏ ਐਨਕਾਊਂਟਰ ਦੌਰਾਨ ASI ਨਿਸ਼ਾਨ ਸਿੰਘ ਦੀ ਪੱਗ 'ਚ ਗੋਲ਼ੀ ਵੱਜਣ ਕਾਰਨ ਬਚੀ ਜਾਨ
NEXT STORY