ਮੋਰਿੰਡਾ (ਸੱਜਣ ਸੈਣੀ)- ਲੰਮੇ ਸਮੇਂ ਤੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦਿੰਦੇ ਆ ਰਹੇ ਕੱਚੇ ਅਧਿਆਪਕਾਂ ਦੇ ਵਿਚੋਂ ਇਕ 40 ਸਾਲਾ ਕੱਚੇ ਅਧਿਆਪਕ ਦੀ ਮੌਤ ਹੋ ਗਈ। ਅਧਿਆਪਕ ਦੀ ਮੌਤ ਹੋਣ ਤੋਂ ਬਾਅਦ ਭੜਕੇ ਧਰਨਾਕਾਰੀਆਂ ਨੇ ਮ੍ਰਿਤਕ ਸਾਥੀ ਦੀ ਲਾਸ਼ ਨੂੰ ਮੋਰਿੰਡਾ ਦੇ ਵਿੱਚ ਰੱਖ ਕੇ ਜਾਮ ਲਗਾ ਦਿੱਤਾ ਅਤੇ ਧਰਨਾਕਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਧਰਨੇ 'ਤੇ ਡਟੇ ਹੋਏ ਹਨ। ਮਰਨ ਵਾਲੇ ਅਧਿਆਪਕ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ। ਧਰਨਾਕਾਰੀ ਕੱਚੇ ਅਧਿਆਪਕ ਇਸ ਸਮੇਂ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਲਾਸ਼ ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦੇ ਨਜ਼ਦੀਕ ਰੱਖ ਕੇ ਪ੍ਰਦਰਸ਼ਨ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਲੰਮੇ ਸਮੇਂ ਤੋਂ ਇਸ ਧਰਨੇ ਵਿੱਚ ਸ਼ਾਮਲ ਸੀ। ਸ਼ਨੀਵਾਰ ਜਦੋਂ ਉਹ ਆਪਣੇ ਘਰ ਫਰੀਦਕੋਟ ਵਾਪਸ ਗਏ ਤਾਂ ਅਚਨਚੇਤ ਉਨ੍ਹਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਮ੍ਰਿਤਕ ਸਰੀਰ ਨੂੰ ਮੋਰਿੰਡੇ ਵਿਖੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ ਤੇ ਕਪੂਰਥਲਾ ’ਚ ਵਾਪਰੀਆਂ ਘਟਨਾਵਾਂ ਦਾ DGP ਚਟੋਪਾਧਿਆਏ ਵੱਲੋਂ ਗੰਭੀਰ ਨੋਟਿਸ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ
ਪਿਛਲੇ 29 ਦਿਨਾਂ ਵਿਚ ਗੁਰਪ੍ਰੀਤ ਕਈ ਵਾਰ ਧਰਨੇ ਵਿਚ ਸ਼ਾਮਲ ਹੋ ਚੁੱਕੇ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਵੀ ਯੂਨੀਅਨ ਵੱਲੋਂ ਲਾਸ਼ ਨੂੰ ਫਰਿਜਰ ਵਿਚ ਰਖਵਾ ਕੇ ਮੁੱਖ ਮੰਤਰੀ ਦੀ ਕੋਠੀ ਤੋਂ ਕੁਝ ਮੀਟਰ ਦੂਰੀ ਉਤੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਯੂਨੀਅਨ ਦੀ ਕਨਵੀਨਰ ਗਗਨ ਨੇ ਕਿਹਾ ਕਿ ਜਦੋਂ ਤੱਕ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ, ਪੀੜਤ ਪਰਿਵਾਰ ਵਿਚ ਕਿਸੇ ਨੂੰ ਸਰਕਾਰੀ ਨੌਕਰੀ ਅਤੇ 13 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕਾ ਨਹੀਂ ਕਰਦੀ ਉਦੋਂ ਤੱਕ ਗੁਰਪ੍ਰੀਤ ਦਾ ਸਸਕਾਰ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪਰਗਟ ਸਿੰਘ ਦਾ ਵੱਡਾ ਬਿਆਨ, ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਰਚੀਆਂ ਜਾ ਰਹੀਆਂ ਨੇ ਸਾਜਿਸ਼ਾਂ
ਘੱਟ ਤਨਖ਼ਾਹ ਦੇ ਚਲਦੇ ਕਾਫ਼ੀ ਸਮੇਂ ਤੋਂ ਪਰੇਸ਼ਾਨ ਸਨ ਗੁਰਪ੍ਰੀਤ
ਇਸ ਸਬੰਧ ਵਿਚ ਗੁਰਪ੍ਰੀਤ ਸਿੰਘ ਦੀ ਵੀਰਪਾਲ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਕਾਫ਼ੀ ਸਮੇਂ ਤੋਂ ਪਰੇਸ਼ਾਨ ਚੱਲ ਰਹੇ ਸਨ। ਪਤਨੀ ਨੇ ਕਿਹਾ ਕਿ ਦੋ ਦਿਨ ਪਹਿਲਾਂ ਹੀ ਉਹ ਧਰਨੇ ਵਿਚ ਸ਼ਾਮਲ ਹੋਣ ਲਈ ਆਏ ਸਨ। ਵੀਰਪਾਲ ਦੇ ਦੋ ਬੱਚੇ 13 ਸਾਲਾ ਕੁੜੀ ਅਤੇ 10 ਸਾਲਾ ਬੇਟਾ ਹੈ। ਵੀਰਪਾਲ ਖ਼ੁਦ ਵੀ ਫਰੀਦਕੋਟ ਦੇ ਸਰਕਾਰੀ ਪ੍ਰਾਈਮਰੀ ਸਕੂਲ ਵਿਚ ਬਤੌਰ ਕੱਚੇ ਅਧਿਆਪਕ ਦੇ ਤੌਰ ਉਤੇ ਸੇਵਾ ਨਿਭਾਅ ਰਹੀ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ ਤੋਂ ਬਾਅਦ ਕਪੂਰਥਲਾ ’ਚ ਬੇਅਦਬੀ ਦੀ ਘਟਨਾ ਵਾਪਰਨ ਮਗਰੋਂ ਮਾਹੌਲ ਬਣਿਆ ਤਣਾਅਪੂਰਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ 7 ਘੰਟੇ ਰੇਕੀ ਕਰਦਾ ਰਿਹਾ ਸੀ ਬੇਅਦਬੀ ਕਰਨ ਵਾਲਾ ਮੁਲਜ਼ਮ
NEXT STORY