ਮੰਡੀ ਲੱਖੇਵਾਲੀ (ਸੁਖਪਾਲ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਮਾਡਲ ਆਦਰਸ਼ ਸਕੂਲਜ਼ ਕਰਮਚਾਰੀ ਐਸੋਸੀਏਸ਼ਨ ਵੱਲੋਂ ਸਰਕਾਰੀ ਮਾਡਲ ਸਕੂਲ ਭਾਗਸਰ ਦੇ ਗੇਟ ਅੱਗੇ ਪੰਜਾਬ ਸਰਕਾਰ ਦੇ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ।
ਇਸ ਸਮੇਂ ਸੂਬਾਈ ਆਗੂ ਅਸ਼ੀਸ਼ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਕਤ ਰੋਸ ਮੁਜ਼ਾਹਰਾ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਬੰਦ ਕਰਨ ਅਤੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਮਹਿਕਮਿਆਂ ਵਿਚ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਐਕਟ 2016 ਨੂੰ ਲਾਗੂ ਕਰਨ ਤੋਂ ਪਿੱਛੇ ਹਟ ਗਈ ਹੈ, ਜਿਸ ਕਰਕੇ ਠੇਕਾ ਮੁਲਾਜ਼ਮਾਂ ਵੱਲੋਂ ਅਕਾਲੀ-ਭਾਜਪਾ ਸਰਕਾਰ ਦੌਰਾਨ ਸੰਘਰਸ਼ ਕਰ ਕੇ ਬਣਵਾਏ ਐਕਟ 2016 ਨੂੰ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਇਕਜੁੱਟਤਾ ਨਾਲ ਦੁਬਾਰਾ ਸੰਘਰਸ਼ ਦਾ ਰਾਹ ਫੜਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਮਾਡਲ ਅਤੇ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਨੋਟੀਫਿਕੇਸ਼ਨ ਜਲਦ ਤੋਂ ਜਲਦ ਜਾਰੀ ਕਰੇ ਤੇ ਕਰਮਚਾਰੀਆਂ ਦੀਆਂ ਰੁਕੀਆਂ ਤਨਖਾਹਾਂ ਅਤੇ ਬਕਾਏ ਤੁਰੰਤ ਜਾਰੀ ਕੀਤੇ ਜਾਣ। ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਮੈਡਮ ਲਵਜੋਤ ਕੌਰ, ਕੁਲਦੀਪ ਕੌਰ, ਅੰਮ੍ਰਿਤਪਾਲ ਕੌਰ, ਰੀਤੂ ਬਾਲਾ, ਜਸਮੀਤ ਕੌਰ, ਇੰਦਰਜੀਤ ਕੌਰ, ਵਾਰੁਣ ਕੁਮਾਰ, ਗੌਤਮ ਖੁਰਾਣਾ ਆਦਿ ਮੌਜੂਦ ਸਨ।
ਕੰਢੀ ਨਹਿਰ ਦੀ ਸਫਾਈ ਕਰਨ ਤੇ ਕੰਟਰੋਲ ਰੈਗੂਲੇਟਰ ਵਾਲਵ ਬਦਲਣ ਦੀ ਮੰਗ ਉੱਠੀ
NEXT STORY