ਭਵਾਨੀਗੜ੍ਹ (ਕਾਂਸਲ): ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਬੀਪੀਈਓ) ਭਵਾਨੀਗੜ੍ਹ ਖ਼ਿਲਾਫ਼ ਅੱਜ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਦਫ਼ਤਰ ਦਾ ਘਿਰਾਓ ਕੀਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਅਧਿਆਪਕਾਂ ਨੇ ਬੀਪੀਈਓ 'ਤੇ ਕਥਿਤ ਤੌਰ 'ਤੇ ਰਿਸ਼ਵਤਖੋਰੀ, ਅਧਿਆਪਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ ਜਲੀਲ ਕਰਨ ਵਰਗੇ ਗੰਭੀਰ ਦੋਸ਼ ਲਗਾਏ।
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂ ਦੇਵੀ ਦਿਆਲ, ਅਵਤਾਰ ਸਿੰਘ ਭਲਵਾਨ, ਵਰਿੰਦਰਜੀਤ ਸਿੰਘ ਬਜਾਜ, ਗੁਰਸੇਵਕ ਸਿੰਘ ਕਲੇਰ, ਫਕੀਰ ਸਿੰਘ ਟਿੱਬਾ, ਜੋਤਿੰਦਰ ਜੋਤੀ ਅਤੇ ਸਰਬਜੀਤ ਸਿੰਘ ਪੁੰਨਾਂਵਾਲ ਨੇ ਕਿਹਾ ਕਿ ਉਕਤ ਅਧਿਕਾਰੀ ਕੋਲ ਚਾਰ ਬਲਾਕਾਂ ਦਾ ਚਾਰਜ ਹੈ ਅਤੇ ਉਸ ਵਿਰੁੱਧ ਲੰਬੇ ਸਮੇਂ ਤੋਂ ਅਧਿਆਪਕਾਂ ਨਾਲ ਦੁਰਵਿਵਹਾਰ ਅਤੇ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕਰੀਬ ਇਕ ਮਹੀਨਾ ਪਹਿਲਾਂ ਇਹ ਸਾਰਾ ਮਾਮਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ ਦੇ ਧਿਆਨ ਵਿਚ ਲਿਆਂਦਾ ਗਿਆ ਸੀ, ਪਰ ਕੋਈ ਠੋਸ ਕਾਰਵਾਈ ਨਾ ਹੋਣ ਕਾਰਨ ਅਧਿਆਪਕ ਜਥੇਬੰਦੀਆਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਿਆ।
ਆਗੂਆਂ ਮੁਤਾਬਕ, ਅੱਜ ਪਹਿਲਾਂ ਬੀਪੀਈਓ ਨਾਲ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਕੋਈ ਸਹਿਮਤੀ ਨਾ ਬਣਨ 'ਤੇ ਅਧਿਆਪਕਾਂ ਨੇ ਦਫ਼ਤਰ ਦਾ ਘਿਰਾਓ ਕਰ ਦਿੱਤਾ। ਖ਼ਬਰ ਲਿਖੇ ਜਾਣ ਤੱਕ ਘਿਰਾਓ ਅਤੇ ਰੋਸ ਪ੍ਰਦਰਸ਼ਨ ਜਾਰੀ ਸੀ। ਇਸ ਮੌਕੇ ਗੁਰਲਾਭ ਸਿੰਘ, ਹੁਸ਼ਿਆਰ ਸਿੰਘ, ਘਰਿੰਦਰ ਸਿੰਘ, ਜਗਦੀਸ਼ ਸਿੰਘ, ਨਰਿੰਦਰ ਕੁਮਾਰ, ਜਸਬੀਰ ਸਿੰਘ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਅਵਤਾਰ ਸਿੰਘ, ਜਸਪਾਲ ਸਿੰਘ, ਸੁੰਦਰ ਸਿੰਘ, ਜਸਵਿੰਦਰ ਪਾਲ ਸਮਰਾ, ਕਸ਼ਮੀਰ ਸਿੰਘ, ਸਵਿੰਦਰ ਪਾਲ ਜੋਸ਼ੀ, ਹਰਜਿੰਦਰ ਸਿੰਘ, ਗੁਰਤੇਜ ਸਿੰਘ, ਜਰਨੈਲ ਸਿੰਘ, ਬੱਗਾ ਸਿੰਘ, ਵੀਰ ਸਿੰਘ, ਨਿਰਮਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ।
ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਸ਼ੱਕ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ
NEXT STORY