ਚੰਡੀਗੜ੍ਹ (ਭੁੱਲਰ) : ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੋਜ਼ਗਾਰ ਬੀ. ਐੱਡ ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਤੇਜ਼ ਕਰਦਿਆਂ 11 ਅਗਸਤ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਸੰਗਰੂਰ ਕੋਠੀ ਦਾ ਘਿਰਾਓ ਕਰਨ ਦਾ ਫੈਸਲਾ ਲਿਆ ਗਿਆ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਢਿੱੱਲਵਾਂ ਅਤੇ ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ਨੇ ਕਿਹਾ ਕਿ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨਵੀਂ ਅਧਿਆਪਕ ਭਰਤੀ ਸਬੰਧੀ ਕੋਈ ਗੰਭੀਰਤਾ ਨਹੀਂ ਵਿਖਾ ਰਹੇ। ਬੇਰੋਜ਼ਗਾਰੀ ਕਾਰਨ ਪਰੇਸ਼ਾਨ ਮਾਨਸਾ ਜ਼ਿਲੇ ਦੇ ਪਿੰਡ ਚੱਕ ਭਾਈਕਾ ਦਾ ਜਗਸੀਰ ਸਿੰਘ ਯੂ.ਜੀ.ਸੀ. ਨੈੱਟ, ਟੈੱਟ, ਐੱਮ. ਏ. ਬੀ.ਐੱਡ ਉੱਚ ਯੋਗਤਾ ਪ੍ਰੀਖਿਆਵਾਂ ਪਾਸ ਖ਼ੁਦਕੁਸ਼ੀ ਕਰ ਗਿਆ। ਭਾਵੇਂ ਯੂਨੀਅਨ ਖ਼ੁਦਕੁਸ਼ੀ ਨੂੰ ਸਮੱਸਿਆਵਾਂ ਦਾ ਹੱਲ ਨਹੀਂ ਮੰਨਦੀ ਅਤੇ ਸੰਘਰਸ਼ ਨੂੰ ਇਕੋ-ਰਾਹ ਮੰਨਦੀ ਪਰ ਜਗਸੀਰ ਸਿੰਘ ਨੂੰ ਸਰਕਾਰੀ ਨੀਤੀਆਂ ਦਾ ਸ਼ਿਕਾਰ ਹੋਇਆ ਸਮਝਦੀ ਹੈ।
ਇਕ ਪਾਸੇ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ 'ਚ ਇਸ ਸਾਲ ਕਰੀਬ 52,000 ਵਿਦਿਆਰਥੀਆਂ ਦੇ ਨਵੇਂ ਦਾਖ਼ਲੇ ਕਰਕੇ ਵਿਦਿਆਰਥੀਆਂ ਦੀ ਗਿਣਤੀ ਵਧਣ ਦਾ ਦਾਅਵਾ ਕਰ ਰਿਹਾ ਹੈ, ਦੂਜੇ ਪਾਸੇ ਅਧਿਆਪਕਾਂ ਦੀ ਭਰਤੀ ਨਹੀਂ ਕੀਤੀ ਜਾ ਰਹੀ, ਜਦੋਂ ਕਿ ਸਿੱਖਿਆ ਵਿਭਾਗ 'ਚ ਕਰੀਬ 30 ਹਜ਼ਾਰ ਆਸਾਮੀਆਂ ਖ਼ਾਲੀ ਹਨ। ਆਗੂਆਂ ਨੇ ਕਿਹਾ ਕਿ ਉੱਚ ਯੋਗਤਾ ਪ੍ਰੀਖਿਆਵਾਂ ਪਾਸ ਉਮੀਦਵਾਰ ਰੋਜ਼ਗਾਰ ਪ੍ਰਾਪਤੀ ਲਈ ਸੰਘਰਸ਼ ਦੇ ਰਾਹ ਪਏ ਹਨ।
ਜ਼ਿਲੇ 'ਚ ਆਮ ਨਾਲੋਂ 276 ਫੀਸਦੀ ਜ਼ਿਆਦਾ ਹੋਈ ਬਾਰਿਸ਼
NEXT STORY