ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਸਕੂਲ ਸਿੱਖਿਆ ਵਿਭਾਗ 'ਚ 5994 ਈ. ਟੀ. ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਦਾਇਰ ਕੇਸ ਦੇ ਜਲਦ ਨਿਪਟਾਰੇ ਹਿੱਤ ਪੰਜਾਬ ਸਰਕਾਰ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੀ. ਐੱਮ. ਦਾਇਰ ਕਰ ਕੇ ਕੇਸ ਦੇ ਜਲਦ ਨਿਪਟਾਰੇ ਦੀ ਮੰਗ ਕੀਤੀ ਗਈ ਹੈ। ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ ਤਾਰੀਖ਼ 4 ਮਾਰਚ, 2024 ਤੈਅ ਕੀਤੀ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 5994 ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਦਾਇਰ ਸੀ. ਐੱਮ. ਰਾਹੀ ਬੇਨਤੀ ਕੀਤੀ ਗਈ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪ੍ਰਾਇਮਰੀ ਅਧਿਆਪਕਾਂ ਦੀ ਬਹੁਤ ਲੋੜ ਹੈ ਇਸ ਲਈ ਇਸ ਮਾਮਲੇ ਨੂੰ ਜਲਦ ਨਿਪਟਾਰਾ ਕੀਤਾ ਜਾਵੇ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਇਸ ਭਰਤੀ ਪ੍ਰਕਿਰਿਆ ਜ਼ਲਦ ਮੁਕੰਮਲ ਕਰਨ ਲਈ ਯਤਨਸ਼ੀਲ ਹੈ।
ਬਟਾਲਾ ਦੇ ਨੌਜਵਾਨ ਨੇ ਛੋਟੇ ਹਾਥੀ 'ਤੇ ਬਣਾਇਆ ਚੱਲਦਾ-ਫਿਰਦਾ ਕਰਿਆਨਾ ਸਟੋਰ, ਗੱਡੀ ਵੇਖ ਕਰੋਗੇ ਤਾਰੀਫ਼ਾਂ
NEXT STORY