ਸੰਗਰੂਰ, (ਬੇਦੀ, ਹਰਜਿੰਦਰ)– ਐੱਸ. ਐੱਸ. ਏ. ਰਮਸਾ ਅਧਿਆਪਕ ਯੂਨੀਅਨ ਪੰਜਾਬ ਦੀ ਇਕਾਈ ਸੰਗਰੂਰ ਨੇ ਰਮਸਾ ਅਧਿਆਪਕਾਂ ਦੀਆਂ 4 ਮਹੀਨਿਆਂ ਅਤੇ ਐੱਸ. ਐੱਸ. ਏ. ਅਧਿਆਪਕਾਂ ਦੀਆਂ 2 ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਤੇ ਰਮਸਾ ਅਧਿਆਪਕਾਂ ਦਾ ਬਕਾਇਆ ਜਾਰੀ ਕਰਵਾਉਣ ਲਈ ਉਪ-ਜ਼ਿਲਾ ਸਿੱਖਿਆ ਅਫ਼ਸਰ (ਸੈ. ਸਿੱ.) ਸੰਗਰੂਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ-ਪੱਤਰ ਭੇਜਿਆ। ਆਗੂਆਂ ਨੇ ਦੱਸਿਆ ਕਿ ਐੱਸ. ਐੱਸ. ਏ. ਰਮਸਾ ਅਧਿਆਪਕਾਂ ਦੀਆਂ ਤਨਖ਼ਾਹਾਂ ਅਕਸਰ ਦੇਰੀ ਨਾਲ ਆਉਂਦੀਆਂ ਹਨ, ਜਿਸ ਦਾ ਅਜੇ ਤੱਕ ਸਰਕਾਰ ਨੇ ਕੋਈ ਵੀ ਨੋਟਿਸ ਨਾ ਲੈ ਕੇ ਅਧਿਆਪਕਾਂ ਨੂੰ ਰਾਹਤ ਨਹੀਂ ਦਿੱਤੀ। ਹਾਲ ਹੀ ’ਚ ਜਾਰੀ ਰਿਪੋਰਟ ’ਚ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਸਮੂਹ ਐੱਸ. ਐੱਸ. ਏ. ਰਮਸਾ ਕੇਡਰ ਸਟੇਟ ਕੇਡਰ ਹੀ ਹੈ ਅਤੇ ਇਨ੍ਹਾਂ ਦੀਆਂ ਤਨਖ਼ਾਹਾਂ, ਹੋਰ ਭੱਤਿਆਂ ਆਦਿ ਅਤੇ ਰੈਗੂਲਰ ਕਰਨ ਦਾ ਪ੍ਰਬੰਧ ਵੀ ਸੂਬਾ ਸਰਕਾਰ ਨੇ ਹੀ ਕਰਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ 13 ਅਗਸਤ ਨੂੰ ਹੋਣ ਵਾਲੀ ਮੀਟਿੰਗ ਵਿਚ ਸਮੂਹ ਐੱਸ. ਐੱਸ. ਏ. ਰਮਸਾ ਅਧਿਆਪਕਾਂ ਨੂੰ ਪੂਰੀਆਂ ਤਨਖਾਹਾਂ ਤੇ ਰੈਗੂਲਰ ਕਰਨ ਦਾ ਐਲਾਨ ਕਰਨ।
ਇਥੇ ਬੁਲਾਰਿਆਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਐੱਸ. ਐੱਸ. ਏ. ਰਮਸਾ ਅਧਿਆਪਕਾਂ ਨੂੰ ਮੌਜੂਦਾ ਤਨਖ਼ਾਹਾਂ ਛੱਡ ਕੇ ਬੇਸਿਕ ਤਨਖਾਹ ਲੈਣ ਦਾ ਪ੍ਰਪੋਜ਼ਲ ਕਿਸੇ ਵੀ ਹਾਲਤ ’ਚ ਮਨਜ਼ੂਰ ਨਹੀਂ ਕੀਤਾ ਜਾਵੇਗਾ। ਇਸ ਮੌਕੇ ਜਸਬੀਰ ਸਿੰਘ, ਸਤਨਾਮ ਸਿੰਘ, ਕਮਲ ਕੁਮਾਰ, ਮੈਡਮ ਸੋਨੂੰ, ਦਵਿੰਦਰ ਕੌਰ ਆਦਿ ਅਧਿਆਪਕ ਵੀ ਹਾਜ਼ਰ ਸਨ।
ਮੋਹਲੇਧਾਰ ਮੀਂਹ ਨੇ ਖੋਲ੍ਹੀ ਨਗਰ ਨਿਗਮ ਦੇ ਨਿਕਾਸੀ ਪ੍ਰਬੰਧਾਂ ਦੀ ਪੋਲ
NEXT STORY