ਟਾਂਡਾ ਉਡ਼ਮੁਡ਼, (ਪੰਡਿਤ)- ਅਧਿਆਪਕਾਂ ਦੀਆਂ ਮੰਗਾਂ ਲਈ ਸਾਂਝਾ ਅਧਿਆਪਕ ਮੋਰਚਾ ਵੱਲੋਂ ਮੋਹਾਲੀ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਦਫਤਰ ਸਾਹਮਣੇ ਲਾਏ ਜਾ ਰਹੇ ਸੂਬਾ ਪੱਧਰੀ ਧਰਨੇ ’ਚ ਸ਼ਾਮਲ ਹੋਣ ਲਈ ਟਾਂਡਾ ਤੋਂ ਸਾਂਝੇ ਮੋਰਚੇ ਦਾ ਜਥਾ ਰਵਾਨਾ ਹੋਇਆ। ਜੀ. ਟੀ. ਯੂ. ਆਗੂ ਅਮਰ ਸਿੰਘ ਦੀ ਅਗਵਾਈ ਵਿਚ ਮੋਹਾਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਦਾਣਾ ਮੰਡੀ ਟਾਂਡਾ ਨਜ਼ਦੀਕ ਜਥੇਬੰਦੀ ਦੇ ਆਗੂਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਅਧਿਆਪਕਾਂ ਦੀ ਤਨਖਾਹ ਵਿਚ 75 ਫ਼ੀਸਦੀ ਕਟੌਤੀ ਕਰਨ ਤੇ ਰੈਸ਼ਨੇਲਾਈਜ਼ੇਸ਼ਨ ਦੇ ਨਾਂ ’ਤੇ ਪੋਸਟਾਂ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ, ਜਿਸ ਨੂੰ ਉਹ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਤੇ ਸਿੱਖਿਆ ਸਕੱਤਰ ਪੰਜਾਬ ਇਕ ਸਾਜ਼ਿਸ਼ ਤਹਿਤ ਸੂਬੇ ਵਿਚ ਸਰਕਾਰੀ ਸਿੱਖਿਆ ਤੰਤਰ ਨੂੰ ਖਤਮ ਕਰਨ ਵਿਚ ਲੱਗੇ ਹੋਏ ਹਨ। ਉਨ੍ਹਾਂ ਇਸ ਮੌਕੇ ਅਧਿਆਪਕ ਵਿਰੋਧੀ ਨੀਤੀਆਂ ਵਿਰੁੱਧ ਅਾਵਾਜ਼ ਬੁਲੰਦ ਕਰਦਿਆਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਇਸ ਮੌਕੇ ਅਮਰ ਸਿੰਘ, ਗੁਰਨਾਮ ਸਿੰਘ, ਗੁਰਦੀਪ ਸਿੰਘ, ਦਵਿੰਦਰ ਸਿੰਘ, ਸੁਖਵੀਰ ਸਿੰਘ, ਚਰਨਜੀਤ ਸਿੰਘ, ਗੁਰਚਰਨ ਸਿੰਘ, ਪਰਮਜੀਤ ਸਿੰਘ, ਸੰਜੈ ਕੁਮਾਰ, ਜਗਦੀਸ਼ ਸਿੰਘ, ਗੁਰਵਿੰਦਰ ਸਿੰਘ, ਬਲਜੀਤ ਕੌਸ਼ਲ, ਕੁਲਵੰਤ ਜਲੋਟਾ, ਅਜੀਤ ਸਿੰਘ, ਨਰਿੰਦਰ ਮੰਗਲ ਆਦਿ ਮੌਜੂਦ ਸਨ।
ਡੇਅਰੀ ’ਚੋਂ ਦੁੱਧ, ਪਨੀਰ ਤੇ ਦੇਸੀ ਘਿਉ ਦੇ ਭਰੇ ਸੈਂਪਲ
NEXT STORY