ਮੋਹਾਲੀ (ਨਿਆਮੀਆਂ) : ਪੰਜਾਬ 'ਚ ਅਧਿਆਪਕਾਂ ਦੀਆਂ ਬਦਲੀਆਂ ਨੂੰ ਰੱਦ ਕਰਨ ਸਬੰਧੀ ਵਾਇਰਲ ਕੀਤੇ ਗਏ ਪੱਤਰ ਦਾ ਅਸਲ ਸੱਚ ਸਾਹਮਣੇ ਆ ਗਿਆ ਹੈ। ਇਹ ਪੱਤਰ ਪੂਰੀ ਤਰ੍ਹਾਂ ਜਾਅਲੀ ਹੈ। ਬਦਲੀਆਂ ਰੱਦ ਕਰਨ ਸਬੰਧੀ ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਿੱਖਿਆ ਮਹਿਕਮੇ ਵੱਲੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮਹਿਕਮੇ ਵੱਲੋਂ ਅਧਿਆਪਕਾਂ ਦੀਆਂ ਕੀਤੀਆਂ ਗਈਆਂ ਆਨਲਾਈਨ ਬਦਲੀਆਂ ਲਾਗੂ ਰਹਿਣਗੀਆਂ।
ਇਹ ਵੀ ਪੜ੍ਹੋ : ਸ਼ਿਵ ਸੈਨਾ ਦਾ ਆਗੂ ਕਸ਼ਮੀਰ ਗਿਰੀ ਖੰਨਾ ਪੁਲਸ ਵੱਲੋਂ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਇਸ ਸਬੰਧੀ ਸਿੱਖਿਆ ਮਹਿਕਮੇ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮਹਿਕਮੇ ਵੱਲੋਂ ਇਸ ਸਬੰਧੀ ਜਨਤਕ ਸੂਚਨਾ ਜਾਰੀ ਕੀਤੀ ਗਈ ਹੈ, ਜਿਸ ਅਨੁਸਾਰ ਮਹਿਕਮੇ ਵੱਲੋਂ ਬਦਲੀਆਂ ਦੀ ਸੂਚੀ ਰੱਦ ਕਰਨ ਸਬੰਧੀ ਅਜਿਹਾ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ ਅਤੇ ਨਾ ਹੀ ਅਜਿਹਾ ਕੋਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਮਰਾਲਾ 'ਚ ਵਾਪਰੀ ਲੂੰ-ਕੰਡੇ ਖੜ੍ਹੇ ਕਰਨ ਵਾਲੀ ਘਟਨਾ, ਚੱਲਦੀ ਟਰੇਨ 'ਚੋਂ ਬਾਹਰ ਡਿਗੀ ਮਾਸੂਮ ਬੱਚੀ (ਤਸਵੀਰਾਂ)
ਇੱਥੇ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀ ਅਧਿਆਪਕ ਤਬਾਦਲਾ ਨੀਤੀ-2019 ਤਹਿਤ ਮਹਿਕਮੇ ਵੱਲੋਂ ਕੁੱਝ ਦਿਨ ਪਹਿਲਾਂ ਨਿਰੋਲ ਪਾਰਦਰਸ਼ੀ ਢੰਗ ਨਾਲ ਆਨਲਾਈਨ ਕੀਤੀਆਂ ਗਈਆਂ ਬਦਲੀਆਂ ਦੀ ਸੂਚੀ ਜਾਰੀ ਕੀਤੀ ਗਈ ਸੀ।
ਨੋਟ : ਉਪਰੋਕਤ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਸ਼ਿਵ ਸੈਨਾ ਦਾ ਆਗੂ ਕਸ਼ਮੀਰ ਗਿਰੀ ਖੰਨਾ ਪੁਲਸ ਵੱਲੋਂ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
NEXT STORY