ਚੰਡੀਗੜ੍ਹ (ਮਨਮੋਹਨ) : ਸ਼ਹਿਰ ਦੇ ਸੈਕਟਰ-7 ਸਥਿਤ ਸਿੱਖਿਆ ਮੰਤਰੀ ਓ. ਪੀ. ਸੋਨੀ ਦੀ ਰਿਹਾਇਸ਼ ਦੇ ਬਾਹਰ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਸਮੇਤ ਕਈ ਹੋਰ ਯੂਨੀਅਨਾਂ ਨੇ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਕਰਦਿਆਂ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ, ਮਾਸਟਰ ਕਾਡਰ ਯੂਨੀਅਨ, ਬੇਰੋਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਨੇ ਦੱਸਿਆ ਕਿ ਸਿੱਖਿਆ ਮੰਤਰੀ ਨੇ ਉਨ੍ਹਾਂ ਨੂੰ ਅੱਜ ਹੀ ਆਪਣੀ ਰਿਹਾਇਸ਼ 'ਤੇ ਬੁਲਾਇਆ ਸੀ ਪਰ ਇੱਥੇ ਆ ਕੇ ਉਨ੍ਹਾਂ ਨੂੰ ਪਤਾ ਲੱਗਿਆ ਕਿ ਸਿੱਖਿਆ ਮੰਤਰੀ ਅੰਮ੍ਰਿਤਸਰ 'ਚ ਬੈਠੇ ਹੋਏ ਹਨ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਬੁਲਾ ਰਹੇ ਹਨ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਦੇ ਕੋਨੇ-ਕੋਨੇ ਤੋਂ ਇੱਥੇ ਕਿਰਾਇਆ ਖਰਚ ਕੇ ਇਕੱਠੇ ਹੋਏ ਯੂਨੀਅਨ ਦੇ ਲੋਕਾਂ ਕੋਲ ਇੰਨਾ ਪੈਸਾ ਨਹੀਂ ਹੈ ਕਿ ਉਹ 5 ਘੰਟਿਆਂ ਦਾ ਸਫਰ ਕਰਕੇ ਚੰਡੀਗੜ੍ਹ ਤੋਂ ਅੰਮ੍ਰਿਤਸਰ ਸਿੱਖਿਆ ਮੰਤਰੀ ਨੂੰ ਮਿਲਣ ਜਾਣ। ਅਧਿਆਪਕ ਯੂਨੀਅਨਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਨੂੰ ਨੌਕਰੀ ਨਹੀਂ ਦਿੱਤੀ ਗਈ ਤਾਂ ਆਉਣ ਵਾਲੇ ਦਿਨਾਂ 'ਚ ਉਨ੍ਹਾਂ ਦਾ ਸੰਘਰਸ਼ ਹੋਰ ਤੇਜ਼ ਹੋ ਜਾਵੇਗਾ ਅਤੇ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਦੋਰਾਹਾ : ਛੱਤ ਡਿਗਣ ਕਾਰਨ 3 ਬੱਚਿਆਂ ਦੇ ਮਜ਼ਦੂਰ ਪਿਓ ਦੀ ਮੌਤ
NEXT STORY