ਚੰਡੀਗੜ੍ਹ (ਬਿਊਰੋ) : ਪੰਜਾਬ 'ਚ ਅਧਿਆਪਕਾਂ ਲਈ ਖੁਸ਼ਖ਼ਬਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਅਧਿਆਪਕਾਂ ਦੀਆਂ ਈ.ਟੀ.ਟੀ. ਕੇਡਰ ਦੀਆਂ 5994 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਲਈ ਈ.ਟੀ.ਟੀ. ਟੈੱਟ ਪਾਸ ਉਮੀਦਵਾਰ www.educationrecruitmentboard.com 'ਤੇ 14 ਅਕਤੂਬਰ ਤੋਂ 10 ਨਵੰਬਰ 2022 ਸ਼ਾਮ 5 ਵਜੇ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।
ਇਹ ਵੀ ਪੜ੍ਹੋ : ‘ਨਫ਼ਰਤੀ ਬਿਆਨ’, ‘ਬੇਘਰਿਆਂ ਦੀ ਸਮੱਸਿਆ’ ਅਤੇ ਭ੍ਰਿਸ਼ਟਾਚਾਰ ’ਤੇ ਸੁਪਰੀਮ ਕੋਰਟ ਦੀਆਂ ਮਹੱਤਵਪੂਰਨ ਟਿੱਪਣੀਆਂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ 200 ਅੰਕਾਂ ਦੀ ਆਬਜੈਕਟਿਵ ਟਾਈਪ ਦੀ ਲਿਖਤੀ ਪ੍ਰੀਖਿਆ ਲਈ ਜਾਵੇਗੀ, ਜਿਸ ਵਿੱਚ ਜਨਰਲ ਵਰਗ ਲਈ ਅਪਲਾਈ ਕਰਨ ਦੀ ਉਮਰ ਹੱਦ 18 ਤੋਂ 37 ਸਾਲ ਰੱਖੀ ਗਈ ਹੈ ਅਤੇ ਬਾਕੀ ਵਰਗਾਂ ਨੂੰ ਨਿਯਮਾਂ ਅਨੁਸਾਰ ਉਮਰ ਵਿੱਚ ਛੋਟ ਦਿੱਤੀ ਗਈ ਹੈ, ਜਦੋਂ ਕਿ ਇਨ੍ਹਾਂ ਅਸਾਮੀਆਂ ਲਈ ਜਨਰਲ ਵਰਗ ਲਈ 12ਵੀਂ ਜਮਾਤ ਵਿੱਚ ਘੱਟੋ-ਘੱਟ 50 ਫ਼ੀਸਦੀ ਅੰਕ ਅਤੇ ਰਾਖਵੀਂ ਸ਼੍ਰੇਣੀ ਲਈ 45 ਫ਼ੀਸਦੀ ਅੰਕ ਹੋਣੇ ਲਾਜ਼ਮੀ ਹਨ, ਜਦਕਿ ਜਨਰਲ ਵਰਗ ਲਈ ਫੀਸ 1000 ਰੁਪਏ ਤੇ ਰਿਜ਼ਰਵ ਵਰਗ ਲਈ 500 ਰੁਪਏ ਰੱਖੀ ਗਈ ਹੈ। ਇਨ੍ਹਾਂ ਅਸਾਮੀਆਂ ਲਈ 2 ਸਾਲਾਂ ਦੇ ਈ.ਟੀ.ਟੀ. ਕੋਰਸ ਦੇ ਨਾਲ ਅਧਿਆਪਕ ਯੋਗਤਾ ਟੈਸਟ-1 ਪਾਸ ਕਰਨਾ ਲਾਜ਼ਮੀ ਹੈ।
ਇਹ ਵੀ ਪੜ੍ਹੋ : ਵਿਜੀਲੈਂਸ ਦੀ ਵੱਡੀ ਕਾਰਵਾਈ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ EO ਗਿਰੀਸ਼ ਵਰਮਾ ਗ੍ਰਿਫ਼ਤਾਰ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਮੂਸੇਵਾਲਾ ਕਤਲਕਾਂਡ ਦਾ ਇਕ ਹੋਰ ਮੁਲਜ਼ਮ ਕਾਬੂ, PCA ਪ੍ਰਧਾਨ ਚਾਹਲ ਨੇ ਦਿੱਤਾ ਅਸਤੀਫ਼ਾ, ਪੜ੍ਹੋ Top 10
NEXT STORY