ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਰਸਮਾ ਦੇ ਠੇਕਾ ਆਧਾਰਿਤ ਅਤੇ ਨਾਨ ਟੀਚਿੰਗ ਸਟਾਫ ਸਿੱਖਿਆ ਵਿਭਾਗ 'ਚ ਠੇਕੇ ਅਧੀਨ ਕੰਮ ਕਰ ਰਹੇ ਸਟਾਫ ਨੇ ਦੀਵਾਲੀ ਦੇ ਤਿਉਹਾਰ ਮੌਕੇ ਗਿੱਦੜਬਾਹਾ ਦੇ ਵਿਧਾਇਕ ਰਾਜਾ ਵੜਿੰਗ ਨਾਲ ਉਨ੍ਹਾਂ ਦੇ ਘਰ ਜਾ ਕੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਰਾਜਾ ਵੜਿੰਗ ਨੂੰ ਮਠਿਆਈ ਵਜੋਂ ਕੋਲੇ ਦੇ ਡੱਬੇ ਭੇਟ ਕੀਤੇ ਅਤੇ ਆਪਣੀਆਂ ਮੁਸ਼ਕਲਾਂ ਦੇ ਬਾਰੇ ਜਾਣੂ ਕਰਵਾਇਆ । ਦੱਸ ਦੇਈਏ ਕਿ ਅਧਿਆਪਕਾਂ ਦਾ ਉਨ੍ਹਾਂ ਦੇ ਘਰ ਆਉਣ 'ਤੇ ਸਵਾਗਤ ਕਰਦਿਆਂ ਰਾਜਾ ਵੜਿੰਗ ਨੇ ਆਪਣੇ ਵਲੋਂ ਲਿਆਂਦੇ ਮਠਿਆਈ ਦੇ ਡੱਬੇ ਨਾਲ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ । ਉਕਤ ਸਟਾਫ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਦਾ ਪ੍ਰੈੱਸ ਨੋਟ ਅਤੇ ਟਵੀਟ ਦਿਖਾਉਂਦਿਆਂ ਕਿਹਾ ਕਿ ਵਾਅਦੇ ਪੂਰੇ ਕਰਨੇ ਤਾਂ ਦੂਰ ਦੀ ਗੱਲ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨਾਲ ਇਕ ਵੀ ਮੀਟਿੰਗ ਨਹੀਂ ਕੀਤੀ।
ਉਨ੍ਹਾਂ ਮੁਲਾਜ਼ਮਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਦੀਆਂ ਸਾਰੀਆਂ ਮੁਸ਼ਕਲਾਂ ਦੇ ਬਾਰੇ ਉਹ ਮੁੱਖ ਮੰਤਰੀ ਨਾਲ ਗੱਲਬਾਤ ਕਰਨਗੇ ਅਤੇ ਦੀਆਂ ਤਨਖਾਹਾਂ 'ਚ ਕੋਈ ਕਟੌਤੀ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਜੇਕਰ ਇਸ ਦੇ ਲਈ ਉਨ੍ਹਾਂ ਨੂੰ ਮੁਲਾਜ਼ਮਾਂ ਨਾਲ ਮਿਲ ਕੇ ਸੰਘਰਸ਼ ਵੀ ਕਰਨਾ ਪਿਆ ਤਾਂ ਉਹ ਜਰੂਰ ਕਰਨਗੇ।
ਸਾਬਕਾ ਮੇਅਰ ਸੁਰੇਸ਼ ਸਹਿਗਲ ਨੂੰ ਰਿਸ਼ਤੇਦਾਰਾਂ ਦੇ ਘਰ ਲੱਭੇਗੀ ਪੁਲਸ
NEXT STORY