ਐਂਟਰਟੇਨਮੈਂਟ ਡੈਸਕ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਇੱਕ ਬਹੁਤ ਹੀ ਖੁਸ਼ੀ ਵਾਲੀ ਖ਼ਬਰ ਸਾਹਮਣੇ ਆਈ ਹੈ। ਸਿੱਧੂ ਦੇ ਨਵੇਂ ਗੀਤ 'Eyes On Me' ਦਾ ਟੀਜ਼ਰ ਕੱਲ੍ਹ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਸਵੇਰੇ 10 ਵਜੇ ਰਿਲੀਜ਼ ਹੋਵੇਗਾ ਟੀਜ਼ਰ
ਸਿੱਧੂ ਮੂਸੇਵਾਲਾ ਦੇ ਇਸ ਨਵੇਂ ਪ੍ਰੋਜੈਕਟ ਦਾ ਟੀਜ਼ਰ ਕੱਲ੍ਹ ਯਾਨੀ ਸ਼ੁੱਕਰਵਾਰ ਸਵੇਰੇ 10 ਵਜੇ ਅਧਿਕਾਰਤ ਤੌਰ 'ਤੇ ਰਿਲੀਜ਼ ਕੀਤਾ ਜਾਵੇਗਾ। ਇਸ ਐਲਾਨ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ ਅਤੇ ਪ੍ਰਸ਼ੰਸਕ ਬੇਸਬਰੀ ਨਾਲ ਘੜੀ ਦੀਆਂ ਸੂਈਆਂ ਦੇ 10 ਵਜਣ ਦੀ ਉਡੀਕ ਕਰ ਰਹੇ ਹਨ।
ਗੀਤ ਦਾ ਪੋਸਟਰ ਵੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਸਿੱਧੂ ਮੂਸੇਵਾਲਾ ਦਾ ਪੁਰਾਣਾ ਦਮਦਾਰ ਅੰਦਾਜ਼ ਨਜ਼ਰ ਆ ਰਿਹਾ ਹੈ। ਪੋਸਟਰ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਸਿੱਧੂ ਦੇ ਨਾਲ ਇੱਕ ਚੀਤਾ ਵੀ ਦਿਖਾਈ ਦੇ ਰਿਹਾ ਹੈ, ਜੋ ਗੀਤ ਦੇ ਨਾਮ 'Eyes On Me' ਵਾਂਗ ਹੀ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ।

ਸਿੱਧੂ ਮੂਸੇਵਾਲਾ ਦੇ ਜਾਣ ਤੋਂ ਬਾਅਦ ਵੀ ਉਨ੍ਹਾਂ ਦੀ ਗਾਇਕੀ ਦਾ ਜਾਦੂ ਦੁਨੀਆ ਭਰ ਵਿੱਚ ਬਰਕਰਾਰ ਹੈ। ਪ੍ਰਸ਼ੰਸਕਾਂ ਨੂੰ ਉਮੀਦ ਹੈ ਕਿ ਇਹ ਨਵਾਂ ਗੀਤ ਵੀ ਪਹਿਲਾਂ ਵਾਂਗ ਹੀ ਸਾਰੇ ਰਿਕਾਰਡ ਤੋੜ ਦੇਵੇਗਾ।
ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 38 ਜ਼ਿਲ੍ਹਾ ਜੱਜਾਂ ਤੇ ਨਿਆਂਇਕ ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ ਲਿਸਟ
NEXT STORY