ਨਿਹਾਲ ਸਿੰਘ ਵਾਲਾ (ਗੁਪਤਾ) - ਟੈਕਨੀਕਲ ਸਰਵਿਸ ਯੂਨੀਅਨ ਸੂਬਾ ਕਮੇਟੀ ਦੇ ਸੱਦੇ 'ਤੇ ਸਬ-ਡਵੀਜ਼ਨ ਪੱਤੋ ਹੀਰਾ ਸਿੰਘ ਦੇ ਮੇਨ ਗੇਟ ਅੱਗੇ ਜਥੇਬੰਦੀ ਵੱਲੋਂ ਰੋਹ ਭਰਪੂਰ ਰੈਲੀ ਕਰ ਕੇ ਪੰਜਾਬ ਸਰਕਾਰ ਖਿਲਾਫ ਸਖਤ ਸ਼ਬਦਾਂ 'ਚ ਨਾਅਰੇਬਾਜ਼ੀ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਨੂੰ ਸਾੜਿਆ ਗਿਆ।
ਰੈਲੀ ਨੂੰ ਸੰਬੋਧਨ ਕਰਦਿਆਂ ਬੁਲਾਰੇ ਪ੍ਰਧਾਨ ਜ਼ੋਰਾ ਸਿੰਘ ਨੇ ਦੱਸਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਨਿੱਜੀਕਰਨ ਦੇ ਰਾਹ 'ਤੇ ਪਈ ਹੋਈ ਹੈ ਅਤੇ ਪ੍ਰਾਈਵੇਟ ਕੰਪਨੀਆਂ ਨੂੰ ਖੁਸ਼ ਕਰਨ ਲਈ ਸਰਕਾਰ ਨੇ ਧੱਕੇ ਨਾਲ ਸਰਕਾਰੀ ਥਰਮਲ ਪਲਾਂਟਾਂ ਦੀ ਬਲੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਦੇ ਇਸ ਗਲਤ ਫੈਸਲੇ ਦੀ ਟੀ. ਐੱਸ. ਯੂ. ਸਖਤ ਸ਼ਬਦਾਂ 'ਚ ਨਿੰਦਾ ਕਰਦੀ ਹੈ ਅਤੇ ਉਨ੍ਹਾਂ ਇਸ ਨੂੰ ਪੰਜਾਬ ਦੇ ਲੋਕਾਂ ਲਈ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ ਹੈ। ਥਰਮਲ ਬੰਦ ਹੋਣ ਕਾਰਨ ਜਿਥੇ ਇਨ੍ਹਾਂ 'ਚ ਲੱਗੇ ਕਾਮਿਆਂ ਦੀ ਛਾਂਟੀ ਹੋ ਰਹੀ ਹੈ, ਉਥੇ ਪੰਜਾਬ ਸਰਕਾਰ ਰੁਜ਼ਗਾਰ ਦੇ ਸਰੋਤ ਖਤਮ ਕਰ ਰਹੀ ਹੈ। ਇਨ੍ਹਾਂ ਥਰਮਲਾਂ ਦੇ ਬੰਦ ਹੋਣ ਨਾਲ ਬਿਜਲੀ ਰੇਟਾਂ 'ਚ ਅਥਾਹ ਵਾਧਾ ਹੋਵੇਗਾ। ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰਨ ਦੇ ਰਾਹ ਪਈ ਸਰਕਾਰ ਇਸ ਫੈਸਲੇ ਨੂੰ ਵਾਪਸ ਲਏ ਨਹੀਂ ਤਾਂ ਬਿਜਲੀ ਕਾਮੇ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਸਟੇਜ ਦੀ ਕਾਰਵਾਈ ਜਗਤਾਰ ਸਿੰਘ ਖਾਈ ਨੇ ਚਲਾਈ।
ਖੇਤ ਮਜ਼ਦੂਰਾਂ ਵੱਲੋਂ ਕਰਜ਼ਾ ਮੁਆਫੀ ਨੀਤੀ ਖਿਲਾਫ ਲੋਕ ਚੇਤਨਾ ਰੈਲੀ
NEXT STORY