ਲੁਧਿਆਣਾ (ਨਰਿੰਦਰ) : ਪੰਜਾਬ 'ਚ 22 ਅਪ੍ਰੈਲ ਤੋਂ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ, ਜਿਸ ਤਹਿਤ ਲੁਧਿਆਣਾ ਤੋਂ ਮੁੱਲਾਂਪੁਰ ਦੇ ਰਹਿਣ ਵਾਲੇ ਉਮੀਦਵਾਰ ਟੀਟੂ ਬਾਣੀਆਂ ਨੇ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਟੀਟੂ ਬਾਣੀਆਂ ਨੇ ਆਪਣੇ ਗਲੇ 'ਚ ਖਸਖਸ ਦੀਆਂ ਪੁੜੀਆਂ ਦੀ ਮਾਲਾ ਪਾਈ ਹੋਈ ਸੀ। ਟੀਟੂ ਦਾ ਕਹਿਣਾ ਹੈ ਕਿ ਪੰਜਾਬ 'ਚ ਖਸਖਸ ਦੀ ਖੇਤੀ ਸ਼ੁਰੂ ਕੀਤੀ ਜਾਵੇ। ਟੀਟੂ ਬਾਣੀਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਅਤੇ ਨੌਜਵਾਨਾਂ ਨੂੰ ਮੈਡੀਕਲ ਅਤੇ ਚਿੱਟੇ ਤੋਂ ਮੁਕਤ ਕਰਨ ਲਈ ਭੁੱਕੀ, ਅਫੀਮ ਦੇ ਖੇਤੀ ਜ਼ਰੂਰੀ ਹੈ। ਟੀਟੂ ਬਾਣੀਆਂ ਨੇ ਕਿਹਾ ਕਿ ਪਿਛਲੀ ਵਾਰ ਵੀ ਉਨ੍ਹਾਂ ਨੇ ਨਾਮਜ਼ਦਗੀ ਭਰੀ ਸੀ ਪਰ ਉਨ੍ਹਾਂ ਦੀ ਜ਼ਮਾਨਤ ਜ਼ਬਤ ਹੋ ਗਈ ਸੀ। ਉਨ੍ਹਾਂ ਨੇ ਉਮੀਦ ਜਤਾਈ ਹੈ ਕਿ ਸਮਾਂ ਬਦਲਦਿਆਂ ਦੇਰ ਨਹੀਂ ਲੱਗਦੀ ਅਤੇ ਇਸ ਵਾਰ ਉਹ ਜ਼ਰੂਰ ਜਿੱਤਣਗੇ।
ਪ੍ਰਸਿੱਧ ਸਿੱਖ ਸਖਸ਼ੀਅਤਾਂ ਦੀਆਂ ਤਸਵੀਰਾਂ ਕੇਂਦਰੀ ਅਜਾਇਬ ਘਰ 'ਚ ਲਗਾਈਆਂ
NEXT STORY