ਅੰਮ੍ਰਿਤਸਰ (ਸਰਬਜੀਤ) - 28 ਜੂਨ ਨੂੰ ਰੂਸ ਅਤੇ ਯੂਰਪ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬ੍ਰਸ ਨੂੰ ਸਰ ਕਰਨ ਵਾਲੇ 6 ਸਾਲਾ ਕਾਕਾ ਤੇਗ਼ਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸ੍ਰੀ ਸਾਹਿਬ ਦੇ ਕੇ ਸਨਮਾਨ ਦਿੱਤਾ ਗਿਆ।
ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਾਕਾ ਤੇਗ਼ਬੀਰ ਸਿੰਘ 5 ਸਾਲ ਦੀ ਉਮਰ ਵਿੱਚ ਅਪ੍ਰੈਲ 2024 ਵਿਚ ਮਾਊਂਟ ਐਵਰੈਸਟ ਬੇਸ ਕੈਂਪ ਨੇਪਾਲ ਪਹੁੰਚਣ ਵਾਲਾ ਸਭ ਤੋਂ ਛੋਟੀ ਉਮਰ ਦਾ ਬੱਚਾ ਹੈ ਤੇ ਅਗਸਤ 2024 ਵਿਚ ਮਾਊਂਟ ਕਿਲਿਮੰਜਾਰੋ (ਅਫ਼ਰੀਕਾ ਮਹਾਦੀਪ ਦੀ ਸਭ ਤੋਂ ਉੱਚੀ ਚੋਟੀ) ਨੂੰ ਸਭ ਤੋਂ ਘੱਟ ਉਮਰ ਵਿੱਚ ਸਰ ਕਰਨ ਵਾਲਾ ਭਾਰਤੀ ਤੇ ਏਸ਼ੀਆ ਖੇਤਰ ਦਾ ਬੱਚਾ ਹੈ। ਇਸ ਮੌਕੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ, ਸਹਾਇਕ ਇੰਚਾਰਜ ਜਸਵੀਰ ਸਿੰਘ ਲੌਂਗੋਵਾਲ ਵੀ ਹਾਜ਼ਰ ਸਨ।
ਨੌਜਵਾਨ ਦੇ ਕਤਲ ਦੇ ਮਾਮਲੇ ’ਚ 5 ਖਿਲਾਫ ਮੁਕੱਦਮਾ ਦਰਜ
NEXT STORY