ਅੰਮ੍ਰਿਤਸਰ (ਨੀਰਜ)-ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਐੱਸ. ਐੱਸ. ਚੰਨੀ ਨੂੰ ਵਿਜੀਲੈਂਸ ਵਿਭਾਗ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਜਾਣਕਾਰੀ ਅਨੁਸਾਰ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਵੀਰਵਾਰ ਨੂੰ ਸਮੂਹ ਤਹਿਸੀਲਦਾਰ, ਜ਼ਿਲਾ ਮਾਲ ਅਫ਼ਸਰ ਅਤੇ ਨਾਇਬ ਤਹਿਸੀਲਦਾਰ ਸਮੂਹਿਕ ਛੁੱਟੀ ’ਤੇ ਹੋਣਗੇ ਅਤੇ ਪੰਜਾਬ ਦੇ ਸਮੂਹ ਅਧਿਕਾਰੀ ਬਰਨਾਲਾ ਵਿਖੇ ਇਕੱਠੇ ਹੋ ਕੇ ਡੀ. ਐੱਸ. ਪੀ ਵਿਜੀਲੈਂਸ ਦਫ਼ਤਰ ਦੇ ਬਾਹਰ ਧਰਨਾ ਦੇਣਗੇ। ਵਿਜੀਲੈਂਸ ਵਿਭਾਗ ਦੀ ਇਸ ਕਾਰਵਾਈ ਦਾ ਜਥੇਬੰਦੀ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਪ੍ਰਧਾਨ ਚੰਨੀ ਨੂੰ ਧੱਕੇਸ਼ਾਹੀ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ-ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਆਇਆ ਵੱਡਾ ਫ਼ੈਸਲਾ
NEXT STORY