ਚੰਡੀਗੜ੍ਹ (ਅੰਕੁਰ ਤਾਂਗੜੀ) : ਮੁੱਖ ਮੰਤਰੀ ਭਗਵੰਤ ਮਾਨ ਕਿਸੇ ਵੀ ਪੱਧਰ ’ਤੇ ਆਪਣੇ ਫ਼ੈਸਲੇ ਤੋਂ ਪਿੱਛੇ ਹਟਣ ਦੇ ਮੂਡ ’ਚ ਨਹੀਂ ਹਨ। ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਿਸੇ ਨੂੰ ਵੀ ਬਲੈਕਮੇਲ ਕਰਨ ਦਾ ਲਾਇਸੈਂਸ ਨਹੀਂ ਦਿੱਤਾ ਜਾਵੇਗਾ। ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਵਲੋਂ ਹੜਤਾਲ ’ਤੇ ਚਲੇ ਜਾਣ ’ਤੇ ਉਨ੍ਹਾਂ ਨੇ ਕਿਹਾ ਸੀ ਕਿ ਤਹਿਸੀਲਦਾਰਾਂ ਨੂੰ ਉਨ੍ਹਾਂ ਦੀ ਸਮੂਹਿਕ ਛੁੱਟੀ ’ਤੇ ਸ਼ੁੱਭਕਾਮਨਾਵਾਂ ਪਰ ਇਹ ਉਨ੍ਹਾਂ ’ਤੇ ਨਿਰਭਰ ਕਰਦਾ ਹੈ ਕਿ ਛੁੱਟੀ ਤੋਂ ਬਾਅਦ ਉਨ੍ਹਾਂ ਨੇ ਕਦੋਂ ਤੇ ਕਿੱਥੇ ਜੁਆਇਨ ਕਰਨਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਫ਼ਰਮਾਨ, ਸੂਬਾ ਵਾਸੀਆਂ ਦੀਆਂ ਲੱਗ ਗਈਆਂ ਮੌਜਾਂ
ਹੁਣ ਉਨ੍ਹਾਂ ਨੇ ਆਪਣੇ ਬੋਲ ਪੁਗਾ ਦਿੱਤੇ ਹਨ। ਉਨ੍ਹਾਂ ਨੇ ਮਾਲ ਵਿਭਾਗ ’ਚ ਵੱਡੀ ਕਾਰਵਾਈ ਕਰਦਿਆਂ 235 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ’ਚ 58 ਤਹਿਸੀਲਦਾਰ ਸ਼ਾਮਲ ਹਨ, ਜਦਕਿ 177 ਨਾਇਬ ਤਹਿਸੀਲਦਾਰਾਂ ਦੇ ਵੀ ਤਬਾਦਲੇ ਕੀਤੇ ਗਏ ਹਨ। ਸਾਰਿਆਂ ਨੂੰ ਦੂਰ-ਦੁਰਾਡੇ ਇਲਾਕਿਆਂ ’ਚ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਕੈਮਿਸਟਾਂ ਨੂੰ ਜਾਰੀ ਹੋਈ ਵੱਡੀ ਚਿਤਾਵਨੀ! ਇਹ ਦਵਾਈ ਵੇਚੀ ਤਾਂ...
ਅਧਿਕਾਰੀਆਂ ਦੇ 200 ਤੋਂ 250 ਕਿਲੋਮੀਟਰ ਦੂਰ ਤੱਕ ਤਬਾਦਲੇ ਕੀਤੇ ਗਏ ਹਨ। ਕਿਸੇ ਨੂੰ ਵੀ 100 ਕਿਲੋਮੀਟਰ ਤੋਂ ਘੱਟ ਦੇ ਅੰਦਰ ਨਹੀਂ ਰੱਖਿਆ ਗਿਆ ਹੈ। ਹੁਕਮਾਂ 'ਚ ਹੁਣ ਤਹਿਸੀਲਦਾਰਾਂ ਨੂੰ ਜ਼ਿਲ੍ਹਾ ਅਲਾਟ ਕੀਤਾ ਗਿਆ ਹੈ, ਜਦੋਂ ਕਿ ਸਟੇਸ਼ਨ ਬਾਰੇ ਨਹੀਂ ਦੱਸਿਆ ਗਿਆ ਹੈ। ਹੁਣ ਉਨ੍ਹਾਂ ਨੂੰ ਜ਼ਿਲ੍ਹੇ 'ਚ ਜਾ ਕੇ ਡਿਪਟੀ ਕਮਿਸ਼ਨਰ ਨੂੰ ਰਿਪੋਰਟ ਕਰਨੀ ਪਵੇਗੀ। ਇਸ ਬਾਰੇ ਡੀ. ਸੀ. ਵਲੋਂ ਹੀ ਫ਼ੈਸਲਾ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਤੋਂ ਬਰਖ਼ਾਸਤ DSP ਬਲਵਿੰਦਰ ਸਿੰਘ ਸੇਖੋਂ ਭਾਜਪਾ 'ਚ ਸ਼ਾਮਲ, ਲੜ ਸਕਦੇ ਨੇ ਵਿਧਾਨ ਸਭਾ ਚੋਣ
NEXT STORY