ਚੰਡੀਗੜ੍ਹ (ਹਾਂਡਾ) : ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਅਤੇ ਹਰਿਆਣਾ ਤੇ ਦਿੱਲੀ ਪੁਲਸ ਦੀ ਕਾਰਵਾਈ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸ਼ਨੀਵਾਰ ਨੂੰ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਮੰਗਲਵਾਰ ਤੱਕ ਮੁਲਤਵੀ ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਤਜਿੰਦਰ ਪਾਲ ਬੱਗਾ ਵੱਲੋਂ ਐੱਫ. ਆਈ. ਆਰ. ਰੱਦ ਕਰਨ ਵਾਲੇ ਮਾਮਲੇ ਦੇ ਨਾਲ ਹੀ ਉਕਤ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪਟਿਆਲਾ ਤੋਂ ਵੱਡੀ ਖ਼ਬਰ : ਪੰਜਾਬ ਪੁਲਸ ਤੇ PRTC ਮੁਲਾਜ਼ਮਾਂ ਵਿਚਾਲੇ ਜ਼ਬਰਦਸਤ ਝੜਪ
ਇਸ ਸਬੰਧੀ ਪੰਜਾਬ ਸਰਕਾਰ ਵੱਲੋਂ 2 ਅਰਜ਼ੀਆਂ ਅਦਾਲਤ 'ਚ ਦਾਇਰ ਕੀਤੀਆਂ ਗਈਆਂ ਹਨ। ਪਹਿਲੀ 'ਚ ਦਿੱਲੀ ਪੁਲਸ ਨੂੰ ਮਾਮਲੇ 'ਚ ਪਾਰਟੀ ਬਣਾਉਣ ਦੀ ਮੰਗ ਕੀਤੀ ਗਈ ਹੈ, ਜਦੋਂ ਕਿ ਦੂਜੀ ਅਰਜ਼ੀ 'ਚ ਪੀਪਲੀ, ਜਗਤਪੁਰੀ ਥਾਣੇ ਅਤੇ ਦਵਾਰਕਾ ਕੋਰਟ ਦੀ ਕਾਰਵਾਈ ਦੀ ਸੀ. ਸੀ. ਟੀ. ਵੀ. ਫੁਟੇਜ ਸੇਵ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : ਅੱਤਵਾਦ ਨਾਲ ਲੋਹਾ ਲੈਣ ਵਾਲੀ 'ਪੰਜਾਬ ਪੁਲਸ' ਸਿਆਸੀ ਆਗੂਆਂ ਦੇ ਕੇਸਾਂ 'ਚ ਉਲਝੀ
ਦੱਸਣਯੋਗ ਹੈ ਕਿ ਭਾਜਪਾ ਆਗੂ ਤਜਿੰਦਰ ਬੱਗਾ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾੜੀ ਟਿੱਪਣੀ ਕਰਨ ਅਤੇ ਪੰਜਾਬ 'ਚ ਝੂਠੀਆਂ ਅਫ਼ਵਾਹਾਂ ਪੈਲਾਉਣ ਦੇ ਸੰਬਧ 'ਚ ਦਰਜ ਕੇਸ ਤਹਿਤ ਪੰਜਾਬ ਪੁਲਸ ਨੇ ਬੀਤੀ ਸਵੇਰ ਪੱਛਮੀ ਦਿੱਲੀ ਤੋਂ ਤਜਿੰਦਰ ਪਾਲ ਬੱਗਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵਿਦੇਸ਼ 'ਚੋਂ ਚੱਲ ਰਹੇ ਡਰੱਗ ਨੈੱਟਵਰਕ ਦਾ ਪਰਦਾਫਾਸ਼, ਹੈਰੋਇਨ ਤੇ ਪਿਸਤੌਲਾਂ ਸਣੇ 2 ਮੁਲਜ਼ਮ ਗ੍ਰਿਫ਼ਤਾਰ
NEXT STORY