ਝਬਾਲ (ਨਰਿੰਦਰ) : ਸਰਹੱਦੀ ਪਿੰਡ ਚੀਮਾ ਕਲਾਂ ਦਾ ਨੌਜਵਾਨ ਗੁਰਪ੍ਰੀਤ ਸਿੰਘ ਜੋ ਤੇਲੰਗਾਨਾ ਵਿਖੇ ਹੋਏ ਸੁਰੰਗ ਹਾਦਸੇ ਵਿਚ ਲਾਪਤਾ ਹੋਇਆ ਸੀ ਦੀ 16 ਦਿਨ ਬਾਅਦ ਲਾਸ਼ ਮਿਲਣ ਤੋਂ ਬਾਅਦ ਗੁਰਪ੍ਰੀਤ ਸਿੰਘ ਦੀ ਲਾਸ਼ ਪ੍ਰਸ਼ਾਸਨ ਦੀ ਮਦਦ ਨਾਲ ਅੱਜ ਉਨ੍ਹਾਂ ਦੇ ਜੱਦੀ ਸਰਹੱਦੀ ਪਿੰਡ ਚੀਮਾ ਕਲਾਂ ਵਿਖੇ ਪਹੁੰਚੀ। ਜਿਥੇ ਵੱਡੀ ਗਿਣਤੀ ਵਿਚ ਇਕੱਤਰ ਇਲਾਕਾ ਨਿਵਾਸੀਆ ਦੀ ਹਾਜ਼ਰੀ ਵਿਚ ਮ੍ਰਿਤਕ ਗੁਰਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਪ੍ਰਸ਼ਾਸਨ ਵੱਲੋਂ ਨਾਇਬ ਤਹਿਸੀਲਦਾਰ ਝਬਾਲ ਰਤਨਦੀਪ ਖੁੱਲਰ ਅਤੇ ਐੱਮ. ਪੀ. ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ।
ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਾਇਬ ਤਹਿਸੀਲਦਾਰ ਰਤਨਦੀਪ ਖੁੱਲਰ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਅਤੇ ਤੇਲੰਗਾਨਾ ਸਰਕਾਰ ਵੱਲੋਂ 25 ਲੱਖ ਰੁਪਏ ਸਹਾਇਤਾ ਵਜੋਂ ਦਿੱਤੇ ਗਏ ਹਨ ਅਤੇ ਬਾਕੀ ਜੋ ਵੀ ਹੋਰ ਸਹਾਇਤਾ ਜਿਸ ਵਿਚ ਬੀਮਾ ਆਦਿ ਉਹ ਵੀ ਫਾਰਮਿਲਟੀਆਂ ਪੂਰੀਆਂ ਹੋਣ ਤੋਂ ਬਾਅਦ ਪਰਿਵਾਰ ਨੂੰ ਮਿਲ ਜਾਣਗੀਆਂ। ਇਸ ਸਮੇਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੋਨੂੰ ਚੀਮਾ, ਸਰਪੰਚ ਵਿਕਰਮ ਖੁੱਲਰ ਤੋਂ ਇਲਾਵਾ ਕਾਂਗਰਸੀ ਆਗੂ ਲਾਲੀ ਢਾਲਾ, ਕਾਂਗਰਸੀ ਆਗੂ ਕਰਨਬੀਰ ਸਿੰਘ ਬੁਰਜ, ਚੇਅਰਮੈਨ ਰਣਜੀਤ ਸਿੰਘ ਗੰਡੀਵਿੰਡ, ਕਾਂਗਰਸੀ ਆਗੂ ਮਨਿੰਦਰਪਾਲ ਸਿੰਘ ਪਲਾਸੋਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕਾ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ।
ਪੰਜਾਬ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ! ਸ਼ਨੀ-ਐਤਵਾਰ ਤੇ ਤਿਉਹਾਰਾਂ 'ਤੇ ਵੀ ਆਉਣਾ ਪਵੇਗਾ ਦਫ਼ਤਰ
NEXT STORY