ਚੰਡੀਗੜ੍ਹ (ਪਾਲ) : ਭਾਵੇਂ ਹੀ ਸ਼ਹਿਰ 'ਚ ਮਾਨਸੂਨ ਸਮੇਂ ਤੋਂ ਪਹਿਲਾਂ ਪਹੁੰਚਿਆ ਪਰ ਅਜੇ ਤੱਕ ਸ਼ਹਿਰ ਵਿਚ ਮਾਨਸੂਨ ਦਾ ਮੀਂਹ ਨਹੀਂ ਪਿਆ। ਬੁੱਧਵਾਰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40.2 ਡਿਗਰੀ ਸੈਲਸੀਅਸ ਰਿਕਾਰਡ ਹੋਇਆ ਹੈ। ਅੰਕੜੇ ਵੇਖੀਏ ਤਾਂ ਪਤਾ ਲੱਗਦਾ ਹੈ ਕਿ ਪਿਛਲੇ 3 ਸਾਲ ਬਾਅਦ ਸ਼ਹਿਰ ਦਾ ਜੁਲਾਈ ਮਹੀਨੇ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੱਕ ਪਹੁੰਚਿਆ ਹੈ, ਜਦੋਂ ਕਿ 9 ਸਾਲਾਂ ਵਿਚ ਇਹ ਸਿਰਫ਼ ਦੂਜੀ ਵਾਰ ਹੈ ਕਿ ਜੁਲਾਈ ਵਿਚ ਇੰਨਾ ਤਾਪਮਾਨ ਰਿਕਾਰਡ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜਵਾਈ ਦੀ ਧਮਕੀ ਦੇ ਅਗਲੇ ਹੀ ਦਿਨ ਸੜਨ ਕਾਰਨ ਧੀ ਦੀ ਮੌਤ, ਲਾਸ਼ ਹਸਪਤਾਲ 'ਚ ਛੱਡ ਭੱਜਿਆ ਸਹੁਰਾ ਪਰਿਵਾਰ
ਹਾਲਾਂਕਿ ਮੌਸਮ ਵਿਭਾਗ ਦੱਸ ਰਿਹਾ ਹੈ ਕਿ ਅਜੇ ਫਿਲਹਾਲ ਤਾਪਮਾਨ ਵਿਚ ਮਾਮੂਲੀ ਗਿਰਾਵਟ ਹੋਵੇਗੀ ਪਰ ਜੇਕਰ ਮਾਨਸੂਨ ਇਸੇ ਤਰ੍ਹਾਂ ਰਿਹਾ ਤਾਂ ਇਸ ਜੁਲਾਈ ਕਈ ਸਾਲ ਦਾ ਰਿਕਾਰਡ ਟੁੱਟ ਸਕਦਾ ਹੈ। ਇਸ ਤੋਂ ਪਹਿਲਾਂ 2019 ਵਿਚ ਜੁਲਾਈ ਦੇ ਪੂਰੇ ਮਹੀਨੇ ਵਿਚ 40.2 ਡਿਗਰੀ ਤਾਪਮਾਨ ਦਰਜ ਹੋਇਆ ਸੀ। ਹੇਠਲੇ ਤਾਪਮਾਨ ਦੀ ਗੱਲ ਕਰੀਏ ਤਾਂ ਉਹ ਆਮ ਨਾਲੋਂ 5 ਡਿਗਰੀ ਜ਼ਿਆਦਾ 29.5 ਡਿਗਰੀ ਸੈਲਸੀਅਸ ਰਿਕਾਰਡ ਹੋਇਆ। ਉੱਥੇ ਹੀ ਹਿਊਮੀਡਿਟੀ ਇਸ ਮਹੀਨੇ ਦੀ ਸਭ ਤੋਂ ਜ਼ਿਆਦਾ 71 ਫ਼ੀਸਦੀ ਤਕ ਰਹੀ।
ਇਹ ਵੀ ਪੜ੍ਹੋ : ਸਾਵਧਾਨ! ਪੰਜਾਬ 'ਚ 'ਕੋਰੋਨਾ' ਘੱਟਦੇ ਹੀ 'ਨਵੀਂ ਆਫ਼ਤ' ਸ਼ੁਰੂ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਅਗਲੇ 3 ਦਿਨ ਮੀਂਹ ਦੇ ਆਸਾਰ
ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ 3 ਦਿਨ ਸ਼ਹਿਰ ਵਿਚ ਮੀਂਹ ਦੇ ਆਸਾਰ ਬਣੇ ਹੋਏ ਹਨ। ਮੌਸਮ ਵਿਭਾਗ ਮੁਤਾਬਕ ਮਾਨਸੂਨ ਨੂੰ ਜਿੱਥੋਂ ਤੱਕ ਅਜੇ ਆਬਜ਼ਰਵ ਕੀਤਾ ਗਿਆ ਹੈ, ਉਸ ਮੁਤਾਬਕ ਮਾਨਸੂਨ ਇਸ ਵਾਰ ਆਮ ਰਹੇਗਾ। ਚੰਗਾ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਸੋਨੀਆ-ਪ੍ਰਿਯੰਕਾ 'ਚੋਂ ਕਿਸ ਦਾ ਚਹੇਤਾ ਪਵੇਗਾ 'ਭਾਰੀ', ਕੈਪਟਨ-ਸਿੱਧੂ ਦੇ ਭਵਿੱਖ ਦਾ ਫ਼ੈਸਲਾ ਇਸ ਹਫ਼ਤੇ
ਹਾਲਾਂਕਿ ਤਾਪਮਾਨ ’ਤੇ ਇਸ ਦਾ ਕੋਈ ਅਸਰ ਨਹੀਂ ਪਵੇਗਾ। ਹੁਣ ਤਕ ਜੁਲਾਈ ਵਿਚ 12.2 ਐੱਮ. ਐੱਮ. ਮੀਂਹ ਦਰਜ ਹੋਇਆ ਹੈ, ਜਦੋਂਕਿ ਪਿਛਲੇ ਸਾਲ ਜੁਲਾਈ ਦੇ ਪੂਰੇ ਮਹੀਨੇ ਵਿਚ 302.6 ਐੱਮ. ਐੱਮ. ਮੀਂਹ ਦਰਜ ਹੋਇਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਜਲੰਧਰ 'ਚ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ 'ਚ ਟਾਂਗਿਆ 'ਤੇ ਬੈਠ ਕੀਤਾ ਰੋਸ ਪ੍ਰਦਰਸ਼ਨ
NEXT STORY