ਬਠਿੰਡਾ (ਸੁਖਵਿੰਦਰ) : ਲਗਾਤਾਰ ਵੱਧ ਰਹੀ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਸਿਹਤ ਵਿਭਾਗ ਨੇ ਗਰਮੀ ਤੋਂ ਬਚਾਅ ਲਈ ਇੱਕ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਵੀਰਵਾਰ ਨੂੰ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 41.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਤੇਜ਼ ਧੁੱਪ ਤੋਂ ਬਚਣ ਲਈ ਲੋਕਾਂ ਨੂੰ ਛੱਤਰੀਆਂ ਲੈ ਕੇ ਘਰਾਂ ਤੋਂ ਬਾਹਰ ਨਿਕਲਣਾ ਪਿਆ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਵੀਰਵਾਰ ਸਵੇਰੇ ਅਸਮਾਨ ਵਿਚ ਬੱਦਲ ਛਾਏ ਹੋਏ ਸਨ ਜੋ ਜਲਦੀ ਹੀ ਸਾਫ਼ ਹੋ ਗਏ ਅਤੇ ਗਰਮੀ ਨੇ ਆਪਣਾ ਅਸਲੀ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ। ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਹੋਰ ਵਧਣ ਦੀ ਉਮੀਦ ਹੈ।
ਕੁਝ ਹੀ ਦਿਨਾਂ ’ਚ ਤੇਜ਼ੀ ਨਾਲ ਬਦਲਿਆ ਮੌਸਮ ਦਾ ਮਿਜਾਜ਼, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
NEXT STORY