ਜਲੰਧਰ/ਚੰਡੀਗੜ੍ਹ- ਪੰਜਾਬ 'ਚ ਅੱਜ ਮੌਸਮ ਆਮ ਤੌਰ ‘ਤੇ ਸਾਫ਼ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਦਿਨ ਚੜ੍ਹਦਿਆਂ ਹੀ ਤਾਪਮਾਨ ਵਿੱਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 14 ਮਾਰਚ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੇ ਅਨੁਸਾਰ ਅੱਜ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਸਮਾਨ ਸਾਫ਼ ਰਹਿਣ ਅਤੇ ਧੁੱਪ ਨਿਕਲਣ ਦੀ ਉਮੀਦ ਹੈ, ਹਾਲਾਂਕਿ ਕਈ ਇਲਾਕਿਆਂ 'ਚ ਅੱਜ ਤੋਂ ਹਲਕੇ ਬੱਦਲ ਛਾਏ ਹੋਏ ਹਨ ਫਿਲਹਾਲ ਕਿਸੇ ਵੀ ਤਰ੍ਹਾਂ ਦੀ ਕੋਈ ਮੀਂਹ ਜਾਂ ਤੂਫ਼ਾਨ ਦੀ ਸੰਭਾਵਨਾ ਨਹੀਂ ਹੈ।
ਇਹ ਵੀ ਪੜ੍ਹੋ- PUNJAB: ਭੈਣ ਭਰਾ ਦਾ ਇਕੋ ਚਿਤਾ 'ਤੇ ਹੋਇਆ ਸਸਕਾਰ, ਮੰਜ਼ਰ ਦੇਖ ਹਰ ਕਿਸੇ ਦੀਆਂ ਨਿਕਲੀਆਂ ਧਾਹਾਂ
ਮੀਂਹ ਦੀ ਸੰਭਾਵਨਾ
ਵਿਭਾਗ ਮੁਤਾਬਕ 14 ਤੋਂ ਬਾਅਦ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਸਕਦੀ ਹੈ। ਜਿਸ ਨਾਲ ਆਉਣ ਵਾਲੇ ਦਿਨਾਂ 'ਚ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਬਦਲਣ ਦੀ ਉਮੀਦ ਹੈ। 15 ਮਾਰਚ ਨੂੰ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਸਕਦੀ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ। ਮੌਸਮ ਵਿੱਚ ਇਸ ਤਬਦੀਲੀ ਨਾਲ ਦਿਨ ਦੇ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਆ ਸਕਦੀ ਹੈ ਅਤੇ ਹਵਾ ਵਿੱਚ ਥੋੜ੍ਹੀ ਜਿਹੀ ਠੰਡਕ ਮਹਿਸੂਸ ਹੋ ਸਕਦੀ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ
ਤਾਪਮਾਨ ਦੀ ਸਥਿਤੀ
ਇਸ ਵੇਲੇ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 30 ਤੋਂ 33 ਡਿਗਰੀ ਸੈਲਸੀਅਸ ਦੇ ਵਿਚਕਾਰ ਹੈ ਅਤੇ ਘੱਟੋ-ਘੱਟ ਤਾਪਮਾਨ 15.7 ਤੋਂ 18.7 ਡਿਗਰੀ ਸੈਲਸੀਅਸ ਦੇ ਵਿਚਕਾਰ ਹੈ । ਅਗਲੇ ਤਿੰਨ ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ ਵੱਡੇ ਪੱਧਰ 'ਤੇ ਨਹੀਂ ਬਦਲੇਗਾ। ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ (Temperature) 0.3 ਡਿਗਰੀ ਸੈਲਸੀਅਸ ਵਧਿਆ ਹੈ, ਜਿਸ ਨਾਲ ਇਹ ਆਮ ਨਾਲੋਂ ਲਗਭਗ 6 ਡਿਗਰੀ ਸੈਲਸੀਅਸ ਵੱਧ ਹੈ।
ਇਹ ਵੀ ਪੜ੍ਹੋ- ਪੁਲਸ ਮੁਕਾਬਲੇ ’ਚ ਮਾਰੇ ਗਏ ਰਣਜੀਤ ਸਿੰਘ ਦਾ ਪਿੰਡ ਆਦੀਆਂ 'ਚ ਹੋਇਆ ਅੰਤਿਮ ਸੰਸਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
66 KV ਲਾਈਨਾਂ ਹੇਠ ਨਿਯਮਾਂ ਨੂੰ ਛਿੱਕੇ ਟੰਗ ਕਾਲੋਨਾਈਜ਼ਰ ਵਲੋਂ ਉਸਾਰੀ ਸ਼ੁਰੂ, ਦੋ ਵਾਰ ਹਾਦਸਿਆਂ ’ਚ ਜਾ ਚੁੱਕੀਆਂ ਨੇ ਜਾਨਾਂ
NEXT STORY