ਚੋਗਾਵਾਂ, (ਹਰਜੀਤ)- ਸ਼੍ਰੀ ਦੁਰਗਾ ਮਾਤਾ ਮੰਦਰ ਕਮੇਟੀ ਚੌਗਾਵਾਂ ਦੀ ਇਕ ਵਿਸ਼ਾਲ ਅਤੇ ਰੋਹ ਭਰੀ ਮੀਟਿੰਗ ਮੰਦਰ ਵਿਖੇ ਪ੍ਰਧਾਨ ਦਰਸ਼ਨ ਲਾਲ ਸੌੜੀਆਂ ਵਾਲਿਆਂ ਦੀ ਅਗਵਾਈ ਹੇਠ ਹੋਈ ਜਿਸ ਵਿਚ ਮੰਦਰ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪਵਨ ਕੁਮਾਰ ਖੂਹੀ ਵਾਲੇ, ਬ੍ਰਿਜ ਭੂਸ਼ਣ ਕਾਲਾ, ਸੁਨੀਲ ਕੁਮਾਰ ਬਿੱਟੂ, ਮੰਦਰ ਕਮੇਟੀ ਮੈਂਬਰ ਸੁਖਵਿੰਦਰ ਸਿੰਘ ਚੌਹਾਨ, ਕਸਤੂਰੀ ਲਾਲ ਸਰਾਫ, ਰੌਕੀ ਸ਼ਾਹ, ਰਮੇਸ਼ ਕੁਮਾਰ, ਰਾਜ ਸ਼ਾਹ, ਮੁਨੀਸ਼ ਕੁਮਾਰ, ਵਿਮਲ ਕਿਸ਼ੌਰ, ਸਾਬਕਾ ਸਰਪੰਚ ਜਤਿੰਦਰ ਸਿੰਘ ਕਾਲਾ, ਪੰਡਤ ਖੁਸ਼ੀ ਰਾਮ, ਅਮਿਤ ਕੁਮਾਰ, ਕਾਕੇ ਸ਼ਾਹ, ਸੁਦਰਸ਼ਨ ਚੋਪੜਾ ਆਦਿ ਸਮੇਤ ਵੱਡੀ ਗਿਣਤੀ ਵਿਚ ਭਗਤਾਂ ਨੇ ਭਾਗ ਲਿਆ।
ਇਸ ਮੌਕੇ ਜ਼ਿਲਾ ਤਰਨਤਾਰਨ ਦੇ ਕਸਬਾ ਫਤਿਆਬਾਦ ਨਜ਼ਦੀਕ ਪਿੰਡ ਖਵਾਸਪੁਰਾ ਵਿਖੇ ਸਥਾਪਤ ਸੰਤ ਸ਼੍ਰੀ ਸੂਰਜ ਪ੍ਰਕਾਸ਼ ਦੀ ਮੂਰਤੀ ਦੀ ਕੁਝ ਸ਼ਰਾਰਤੀ ਲੋਕਾਂ ਵੱਲੋਂ ਕੀਤੀ ਗਈ ਭੰਨ-ਤੋੜ ਅਤੇ ਉਸ ਦੇ ਅੰਗ ਕੱਟ ਕੇ ਨਾਲ ਲੈ ਜਾਣ ਦੀ ਘਟਨਾ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਪ੍ਰਧਾਨ ਦਰਸ਼ਨ ਲਾਲ ਨੇ ਕਿਹਾ ਕਿ ਇਸ ਘਟਨਾ ਨਾਲ ਹਜ਼ਾਰਾਂ ਹੀ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿਚ ਸ਼ਾਮਲ ਵਿਅਕਤੀਆਂ ਦਾ ਪਤਾ ਲੱਗ ਜਾਣ 'ਤੇ ਵੀ ਦੋਸ਼ੀਆਂ ਨੂੰ ਹੁਣ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ। ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਇਸ ਪ੍ਰਤੀ ਵਰਤੀ ਜਾ ਰਹੀ ਢਿੱਲੀ ਕਾਰਵਾਈ ਦੀ ਨਿੰਦਾ ਕੀਤੀ ਅਤੇ ਪੁਲਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕਰ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ।
ਪ੍ਰਧਾਨ ਨੇ ਕਿਹਾ ਕਿ ਦੋਸ਼ੀਆਂ ਨੇ ਲਾਗਤਬਾਜ਼ੀ ਨਾਲ ਸੰਤਾਂ ਦੀ ਮੂਰਤੀ ਨੂੰ ਖੰਡਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਘਟਨਾ ਵਿਚ ਨਾਮਜ਼ਦ ਦੋਸ਼ੀਆਂ ਨੂੰ ਪੁਲਸ ਨੇ ਤੁਰੰਤ ਗ੍ਰਿਫਤਾਰ ਨਾ ਕੀਤਾ ਤਾਂ ਅੰਮ੍ਰਿਤਸਰ ਦੇ ਭੰਡਾਰੀ ਪੁਲ ਨੂੰ ਜਾਮ ਕਰ ਕੇ ਰੋਸ ਦਾ ਪ੍ਰਗਟਾਵਾ ਕੀਤਾ ਜਾਵੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।
ਭਾਜਪਾ ਵਲੋਂ ਕੈਪਟਨ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
NEXT STORY