ਜਲੰਧਰ, (ਸੋਨੂੰ) : ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਬਾਹਰ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਤੇ ਪੁਲਸ ਵਿਚਾਲੇ ਹੋਈ ਝੜਪ ਦੌਰਾਨ ਭਾਰੀ ਪਥਰਾਅ ਤੇ ਹਿੰਸਾ ਦੀ ਘਟਨਾ ਸਾਹਮਣੇ ਆਈ ਹੈ। ਪੁਲਸ ਜਦੋਂ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਰਹੀ ਸੀ, ਤਾਂ ਪ੍ਰਦਰਸ਼ਨਕਾਰੀਆਂ ਵੱਲੋਂ ਪੁਲਸ ਟੀਮ 'ਤੇ ਬੋਤਲਾਂ ਸੁੱਟੀਆਂ ਗਈਆਂ ਤੇ ਤੁਰੰਤ ਬਾਅਦ ਪਥਰਾਅ ਸ਼ੁਰੂ ਕਰ ਦਿੱਤਾ ਗਿਆ। ਸਥਿਤੀ 'ਤੇ ਕਾਬੂ ਪਾਉਣ ਲਈ ਪੁਲਸ ਵੱਲੋਂ ਵਿਦਿਆਰਥੀਆਂ 'ਤੇ ਲਾਠੀਚਾਰਜ ਕੀਤਾ ਗਿਆ, ਜਿਸ ਦੇ ਜਵਾਬ ਵਿੱਚ ਭੜਕੇ ਵਿਦਿਆਰਥੀਆਂ ਨੇ ਪੁਲਸ ਦੀਆਂ ਗੱਡੀਆਂ ਨੂੰ ਅੱਗ ਲਗਾ ਦਿੱਤੀ।

ਹੰਗਾਮੇ ਦੌਰਾਨ ਹਿੰਸਕ ਹੋਏ ਵਿਦਿਆਰਥੀਆਂ ਨੇ ਯੂਨੀਵਰਸਿਟੀ ਕੈਂਪਸ ਤੇ ਮੁੱਖ ਗੇਟ 'ਤੇ ਜ਼ਬਰਦਸਤ ਤੋੜ-ਭੰਨ ਕੀਤੀ। ਪ੍ਰਦਰਸ਼ਨਕਾਰੀਆਂ ਨੇ ਗੇਟ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ 'ਤੇ ਪੱਥਰ ਮਾਰ ਕੇ ਉਨ੍ਹਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਤੇ ਗੇਟ ਦੇ ਬਿਲਕੁਲ ਸਾਹਮਣੇ ਹੀ ਅੱਗ ਲਗਾ ਦਿੱਤੀ। ਇਸ ਤੋਂ ਇਲਾਵਾ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਐਂਟਰੀ ਗੇਟ ਬੰਦ ਕੀਤੇ ਜਾਣ 'ਤੇ ਗੁੱਸੇ ਵਿੱਚ ਆਏ ਵਿਦਿਆਰਥੀਆਂ ਨੇ ਗੇਟ ਵੀ ਤੋੜ ਦਿੱਤਾ। ਹੰਗਾਮਾ ਵਧਣ ਤੋਂ ਬਾਅਦ ਵਿਦਿਆਰਥੀਆਂ ਨੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਧਰਨਾ ਦੇ ਕੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲਗਾ ਦਿੱਤੀਆਂ ਅਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ।

ਇਸ ਪੂਰੇ ਬਵਾਲ ਦੀ ਸ਼ੁਰੂਆਤ ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਇੱਕ ਮੈਸੇਜ ਤੋਂ ਹੋਈ ਸੀ, ਜਿਸ ਵਿੱਚ ਇੱਕ ਵਿਦਿਆਰਥਣ ਨਾਲ ਜਬਰ-ਜਨਾਹ ਅਤੇ ਉਸ ਤੋਂ ਬਾਅਦ ਉਸ ਵੱਲੋਂ ਖੁਦਕੁਸ਼ੀ ਕਰਨ ਦਾ ਦਾਅਵਾ ਕੀਤਾ ਗਿਆ ਸੀ। ਹਾਲਾਂਕਿ, ਯੂਨੀਵਰਸਿਟੀ ਪ੍ਰਸ਼ਾਸਨ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਦੱਸਦਿਆਂ ਵਿਦਿਆਰਥੀਆਂ ਨੂੰ ਅਫਵਾਹਾਂ 'ਤੇ ਯਕੀਨ ਨਾ ਕਰਨ ਦੀ ਅਪੀਲ ਕੀਤੀ ਹੈ। ਮਾਮਲੇ ਦੀ ਜਾਂਚ ਲਈ ਡੀ.ਆਈ.ਜੀ. ਨਵੀਨ ਸਿੰਗਲਾ ਨੇ ਦੱਸਿਆ ਕਿ FIR ਦਰਜ ਕਰ ਲਈ ਗਈ ਹੈ ਅਤੇ ਇੱਕ SIT ਗਠਿਤ ਕੀਤੀ ਗਈ ਹੈ, ਜਿਸ ਵਿੱਚ 5 ਵਿਦਿਆਰਥੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।



ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ ਵੱਲੋਂ ਲਾਠੀਚਾਰਜ, ਦੇਖੋ ਵੀਡੀਓ
NEXT STORY