ਭਵਾਨੀਗੜ੍ਹ (ਕਾਂਸਲ) : ਨੇੜਲੇ ਪਿੰਡ ਕਪਿਆਲ ਤੋਂ ਬਟਰਿਆਣਾ ਨੂੰ ਜਾਂਦੀ ਸੜਕ ਉਪਰ ਬੀਤੀ ਰਾਤ ਇਕ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਵੱਲੋਂ ਫੇਟ ਮਾਰ ਦੇਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ’ਚੋਂ ਇਕ ਨੌਜਵਾਨ ਦੀ ਮੌਤ ਹੋ ਜਾਣ ਅਤੇ ਇਕ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੈਕ ਪੋਸਟ ਘਰਾਚੋਂ ਦੇ ਇੰਚਾਰਜ ਮੇਹਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਮਪਾਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਕਪਿਆਲ ਨੇ ਕੀਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ਪੁੱਤਰ ਜਸਵੀਰ ਸਿੰਘ ਉਮਰ 31 ਸਾਲ ਬੀਤੀ ਦੇਰ ਰਾਤ ਆਪਣੇ ਦੋਸਤ ਗੁਰਧਿਆਨ ਸਿੰਘ ਪੁੱਤਰ ਜਗਨ ਸਿੰਘ ਨਾਲ ਮੋਟਰਸਾਈਕਲ ’ਤੇ ਬਟਰਿਆਣਾ ਨੂੰ ਜਾ ਰਿਹਾ ਸੀ ਤਾਂ ਜਦੋਂ ਇਹ ਪਿੰਡ ਤੋਂ ਥੋੜਾ ਅੱਗੇ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਫੇਟ ਮਾਰ ਦਿੱਤੀ।
ਇਸ ਕਾਰਨ ਇਸ ਹਾਦਸੇ ’ਚ ਉਸ ਦੇ ਪੁੱਤਰ ਜਸਵੀਰ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਗੁਰਧਿਆਨ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਮੌਕੇ ਇਲਾਜ ਲਈ ਸਥਾਨਕ ਹਸਪਤਾਲ ਵਿਖੇ ਭਰਤੀ ਕਰਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖ਼ਦਿਆਂ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਉਪਰੰਤ ਪਟਿਆਲਾ ਰੈਫ਼ਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਸ ਨੇ ਰਾਮਪਾਲ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤੀ।
ਵੱਡਾ ਕਦਮ ਚੁੱਕਣ ਜਾ ਰਹੀ ਸੂਬਾ ਸਰਕਾਰ, ਬਦਲੇਗਾ ਭਰਤੀ ਨਿਯਮ
NEXT STORY