ਦੋਰਾਹਾ (ਵਿਨਾਇਕ)- ਦੋਰਾਹਾ ਹਾਈਵੇਅ ’ਤੇ ਕੱਦੋਂ ਫਲਾਈਓਵਰ ਪੁਲ ’ਤੇ ਦੁਪਹਿਰ ਸਮੇਂ ਵਾਪਰੇ ਇੱਕ ਭਿਆਨਕ ਹਾਦਸੇ ਵਿੱਚ ਕਈ ਗੱਡੀਆਂ ਆਪਸ 'ਚ ਟੱਕਰਾ ਗਈਆਂ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅੱਗੇ ਜਾ ਰਹੀ ਇੱਕ ਕਾਰ ਨੇ ਅਚਾਨਕ ਬ੍ਰੇਕ ਲਗਾ ਦਿੱਤੀ, ਜਿਸ ਤੋਂ ਬਾਅਦ ਪਿੱਛੋਂ ਤੇਜ਼ ਰਫ਼ਤਾਰ ਨਾਲ ਆਏ ਕਈ ਵਾਹਨ ਇੱਕ-ਇੱਕ ਕਰਕੇ ਅੱਗੇ ਹਾਦਸਾ ਗ੍ਰਸਤ ਵਾਹਨਾਂ ਨਾਲ ਟੱਕਰਾਉਂਦੇ ਗਏ। ਹਾਲਾਂਕਿ ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕਈ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਕਾਰਾਂ ਵਿੱਚ ਸਵਾਰ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਗਿਆ।
ਇਹ ਵੀ ਪੜ੍ਹੋ- ਸੁਨਾਮ 'ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ
ਇਸ ਹਾਦਸੇ ਵਿੱਚ ਬੁਰੀ ਤਰ੍ਹਾਂ ਨੁਕਸਾਨੀ ਗਈ ਕਾਰ ਵਿਚ ਸਵਾਰ ਜ਼ਖ਼ਮੀ ਔਰਤ ਨੇ ਦੱਸਿਆ ਕਿ ਉਹ ਆਪਣੇ ਪਤੀ ਅਤੇ ਬੱਚੇ ਸਮੇਤ ਜ਼ੀਰਕਪੁਰ ਤੋਂ ਲੁਧਿਆਣਾ ਜਾ ਰਹੇ ਸਨ ਕਿ ਸਿਖ਼ਰ ਦੁਪਹਿਰੇ ਦੋਰਾਹਾ ਨੇੜੇ ਉਨ੍ਹਾਂ ਦੀ ਕਾਰ ਅੱਗੇ ਜਾ ਰਹੀ ਇਨੋਵਾ ਗੱਡੀ ਨੇ ਅਚਾਨਕ ਬ੍ਰੇਕਾਂ ਲਗਾ ਦਿੱਤੀਆਂ। ਜਿਸ ਤੋਂ ਬਾਅਦ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਅੱਗੇ ਜਾ ਰਹੀ ਇਨੋਵਾ ਗੱਡੀ ਨਾਲ ਟੱਕਰਾ ਗਈ। ਇਸ ਹਾਦਸੇ ਤੋਂ ਬਾਅਦ ਪਿੱਛੋਂ ਆ ਰਹੀਆਂ ਕਈ ਹੋਰ ਗੱਡੀਆਂ ਨੇ ਪਿੱਛੋਂ ਹਾਦਸਾ ਗ੍ਰਸਤ ਗੱਡੀਆਂ ਨੂੰ ਟੱਕਰ ਮਾਰ ਦਿੱਤੀ । ਇਸ ਘਟਨਾ ਤੋਂ ਬਾਅਦ ਕੁਝ ਵਾਹਨ ਚਾਲਕ ਆਪਣੀਆਂ ਗੱਡੀਆਂ ਨੂੰ ਉਥੋਂ ਲੈ ਕੇ ਚਲੇ ਗਏ ਅਤੇ ਕੁਝ ਵੱਲੋਂ ਪੁਲਸ ਨਾਲ ਸੰਪਰਕ ਕਰਕੇ ਮਦਦ ਮੰਗੀ ਗਈ।
ਇਹ ਵੀ ਪੜ੍ਹੋ- ਪਹਿਲਾਂ ਵਿਅਕਤੀ ਨੂੰ ਕੁੜੀ ਨੇ ਕੀਤੀ ਅਸ਼ਲੀਲ ਵੀਡੀਓ ਕਾਲ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ
ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਦੋਰਾਹਾ ਪੁਲਸ ਚੌਕੀ ਦੇ ਇੰਚਾਰਜ ਏ.ਐੱਸ.ਆਈ ਕੁਲਦੀਪ ਸਿੰਘ, ਏ.ਐੱਸ.ਆਈ ਸੁਖਵਿੰਦਰ ਸਿੰਘ ਗੌਂਸਲ, ਹੋਲਦਾਰ ਰਵਿੰਦਰ ਸਿੰਘ ਬਿੱਲਾ ਤੁਰੰਤ ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਸਾਈਡ 'ਤੇ ਕਰਵਾ ਕੇ ਆਵਾਜਾਈ ਨੂੰ ਖੁਲ੍ਹਵਾਇਆ ਅਤੇ ਮੁਢਲੀ ਡਾਕਟਰੀ ਸਹਾਇਤਾ ਪ੍ਰਦਾਨ ਕਰਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਦੀ ਝੀਲ 'ਚੋਂ ਮਿਲੀ ਲਾਸ਼, ਪਿਛਲੇ 3 ਮਹੀਨਿਆਂ ਤੋਂ ਸੀ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਹਿਲਾਂ ਵੀ ਚੋਣਾਂ ਹਾਰਨ ਤੋਂ ਬਾਅਦ ਕੈਬਨਿਟ ਮੰਤਰੀ ਬਣਾਏ ਜਾਂਦੇ ਸਨ ਆਗੂ
NEXT STORY