ਬਠਿੰਡਾ (ਵਰਮਾ) : ਜ਼ਿਲ੍ਹੇ ਦੇ ਪਿੰਡ ਭੁੱਚੋ ਓਵਰਬ੍ਰਿਜ ’ਤੇ ਐਤਵਾਰ ਸ਼ਾਮ ਨੂੰ 5 ਕਾਰਾਂ ਆਪਸ ਵਿਚ ਟਕਰਾ ਗਈਆਂ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਸਾਰੀਆਂ ਕਾਰਾਂ ਪੂਰੀ ਤਰ੍ਹਾਂ ਚਕਨਾਚੂਰ ਹੋ ਗਈਆਂ, ਜਦਕਿ ਇਸ ਹਾਦਸੇ ’ਚ 15 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਲੋਕਾਂ ਨੇ ਕਾਰਾਂ ’ਚੋਂ ਬਾਹਰ ਕੱਢ ਕੇ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਵਲੰਟੀਅਰਾਂ ਦੀ ਮਦਦ ਨਾਲ ਇਲਾਜ ਲਈ ਨਜ਼ਦੀਕੀ ਆਦੇਸ਼ ਹਸਪਤਾਲ ’ਚ ਦਾਖ਼ਲ ਕਰਵਾਇਆ। ਇਹ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੈਂਟ ਦੀ ਪੁਲਸ ਟੀਮ ਵੀ ਮੌਕੇ ’ਤੇ ਪਹੁੰਚ ਗਈ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ : ਹੜ੍ਹ ਪੀੜਤ ਲੋਕਾਂ ਲਈ ਰਾਹਤ ਭਰੀ ਖ਼ਬਰ, ‘ਸਰਬੱਤ ਦਾ ਭਲਾ’ ਸੰਸਥਾ ਵੱਲੋਂ ਹੜ੍ਹਾਂ ’ਚ ਨੁਕਸਾਨੇ ਘਰਾਂ ਦਾ ਸਰਵੇ ਸ਼ੁਰੂ
ਸਥਾਨਕ ਲੋਕਾਂ ਮੁਤਾਬਕ ਇਕ ਕਾਰ ਬਠਿੰਡਾ ਤੋਂ ਚੰਡੀਗੜ੍ਹ ਵੱਲ ਜਾ ਰਹੀ ਸੀ, ਜਦੋਂ ਕਾਰ ਭੁੱਚੋ ਓਵਰਬ੍ਰਿਜ ’ਤੇ ਪਹੁੰਚੀ ਤਾਂ ਅਚਾਨਕ ਕਾਰ ਦੇ ਅੱਗੇ ਕੋਈ ਚੀਜ਼ ਆ ਗਈ, ਜਿਸ ਕਾਰਨ ਕਾਰ ਨੇ ਅਚਾਨਕ ਬ੍ਰੇਕਾਂ ਲਗਾ ਦਿੱਤੀਆਂ, ਜਿਸ ਤੋਂ ਬਾਅਦ ਪਿੱਛੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀਆਂ ਕਾਰਾਂ ਵੀ ਇਕ-ਇਕ ਕਰਕੇ ਟਕਰਾ ਗਈਆਂ। ਹਾਦਸਾ ਇੰਨਾ ਭਿਆਨਕ ਸੀ ਕਿ ਸਾਰੀਆਂ ਕਾਰਾਂ ਚਕਨਾਚੂਰ ਹੋ ਗਈਆਂ। ਜਿਸ ਤੋਂ ਬਾਅਦ ਰਾਹਗੀਰਾਂ ਨੇ ਆਪਣੇ ਵਾਹਨਾਂ ਨੂੰ ਰੋਕ ਕੇ ਮਾਮਲੇ ਦੀ ਸੂਚਨਾ ਸਮਾਜਿਕ ਸੰਸਥਾਵਾਂ ਨੂੰ ਦਿੱਤੀ। ਸੁਸਾਇਟੀ ਦੀਆਂ ਟੀਮਾਂ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੀਆਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਆਦੇਸ਼ ਹਸਪਤਾਲ ’ਚ ਦਾਖ਼ਲ ਕਰਵਾਇਆ।
ਇਹ ਖ਼ਬਰ ਵੀ ਪੜ੍ਹੋ ; ਵਿਜੀਲੈਂਸ ਨੇ ਰਿਸ਼ਵਤ ਲੈਂਦਾ ਸਿਪਾਹੀ ਕੀਤਾ ਕਾਬੂ, ਸਬ-ਇੰਸਪੈਕਟਰ ਸਣੇ 2 ਖ਼ਿਲਾਫ਼ ਕੇਸ ਦਰਜ
ਖ਼ਬਰ ਲਿਖੇ ਜਾਣ ਤੱਕ ਇਸ ਹਾਦਸੇ 'ਚ 15 ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਅਜੇ ਤੱਕ ਸ਼ਨਾਖਤ ਨਹੀਂ ਹੋ ਸਕੀ ਹੈ, ਜਦਕਿ ਹਾਦਸੇ 'ਚ ਕਿਸੇ ਵੀ ਵਿਅਕਤੀ ਦੇ ਮਾਰੇ ਜਾਣ ਦੀ ਕੋਈ ਸੂਚਨਾ ਨਹੀਂ ਹੈ। ਹਾਦਸੇ ਤੋਂ ਬਾਅਦ ਓਵਰਬ੍ਰਿਜ 'ਤੇ ਜਾਮ ਲੱਗ ਗਿਆ। ਸੂਚਨਾ ਮਿਲਦੇ ਹੀ ਥਾਣਾ ਕੈਂਟ ਦੀ ਪੁਲਸ ਨੇ ਸੰਸਥਾ ਦੇ ਵਰਕਰਾਂ ਦੀ ਮਦਦ ਨਾਲ ਮੌਕੇ 'ਤੇ ਪਹੁੰਚ ਕੇ ਓਵਰਬ੍ਰਿਜ 'ਤੇ ਲੱਗੇ ਟ੍ਰੈਫਿਕ ਜਾਮ ਨੂੰ ਖੁੱਲ੍ਹਵਾਇਆ ਅਤੇ ਰਸਤਾ ਸਾਫ਼ ਕਰਵਾਇਆ, ਤਾਂ ਜੋ ਹੋਰ ਵਾਹਨ ਉਥੋਂ ਲੰਘ ਸਕਣ।
ਇਹ ਖ਼ਬਰ ਵੀ ਪੜ੍ਹੋ : ਡੀਜ਼ਲ ਇੰਜਣ ਕਾਰਾਂ ਖ਼ਰੀਦਣ ਵਾਲਿਆਂ ਲਈ ਬੇਹੱਦ ਅਹਿਮ ਖ਼ਬਰ, ਇਨ੍ਹਾਂ ਗੱਡੀਆਂ ’ਤੇ ਲੱਗ ਸਕਦੀ ਹੈ ਪਾਬੰਦੀ
ਹੜ੍ਹ ਪੀੜਤ ਲੋਕਾਂ ਲਈ ਰਾਹਤ ਭਰੀ ਖ਼ਬਰ, ‘ਸਰਬੱਤ ਦਾ ਭਲਾ’ ਸੰਸਥਾ ਵੱਲੋਂ ਹੜ੍ਹਾਂ ’ਚ ਨੁਕਸਾਨੇ ਘਰਾਂ ਦਾ ਸਰਵੇ ਸ਼ੁਰੂ
NEXT STORY