ਬਰਨਾਲਾ (ਪੁਨੀਤ ਮਾਨ) : ਬਰਨਾਲਾ ਦੇ ਪਿੰਡ ਗਿੱਲ ਕੋਠੇ ਨੇੜੇ ਵਾਪਰੇ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਨੌਜਵਾਨ ਮੱਖਣ ਸਿੰਘ ਆਪਣੀ ਮਾਂ ਰਾਣੀ ਅਤੇ ਭਤੀਜੀ ਜੱਸੂ ਨਾਲ ਨਾਨਕੇ ਪਿੰਡ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਬਰਨਾਲਾ ਦੇ ਪਿੰਡ ਗਿੱਲ ਕੱਠੋ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਤੇਜ਼ ਰਫਤਾਰ ਦੁੱਧ ਵਾਲੀ ਗੱਡੀ ਨਾਲ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ 'ਚ ਤਿੰਨਾਂ ਦੀ ਮੌਤ ਹੋ ਗਈ।
ਪ੍ਰਤੱਖਦਰਸ਼ੀਆਂ ਮੁਤਾਬਕ ਇਹ ਹਾਦਸਾ ਖਰਾਬ ਸੜਕ ਅਤੇ ਦੁੱਧਵਾਲੀ ਗੱਡੀ ਦੀ ਤੇਜ਼ ਰਫਤਾਰ ਹੋਣ ਕਾਰਨ ਵਾਪਰਿਆ ਹੈ। ਪੁਲਸ ਅਨੁਸਾਰ ਹਾਦਸੇ ਤੋਂ ਬਾਅਦ ਗੱਡੀ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਗੱਡੀ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਖੰਨਾ : 3 ਜੀਆਂ ਦੇ ਕਾਤਲ ਤਾਂਤਰਿਕ ਦਾ ਕੰਬਣੀ ਛੇੜਨ ਵਾਲਾ ਖੁਲਾਸਾ
NEXT STORY