ਫਾਜ਼ਿਲਕਾ (ਸੁਨੀਲ) : ਫਿਰੋਜ਼ਪੁਰ-ਫਾਜ਼ਿਲਕਾ ਹਾਈਵੇ 'ਤੇ ਅੱਜ ਤੜਕਸਾਰ ਚੌਧਰੀ ਪੈਟਰੋਲ ਪੰਪ ਨਜ਼ਦੀਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਦੌਰਾਨ ਗਗਨ ਕੁਮਾਰ (33) ਦੀ ਮੌਤ ਹੋ ਗਈ, ਜੋ ਕਿ ਫਰੂਟ-ਸਬਜ਼ੀ ਦੀ ਰੇਹੜੀ ਲਾਉਣ ਦਾ ਕੰਮ ਕਰਦਾ ਸੀ। ਜਾਣਕਾਰੀ ਮੁਤਾਬਕ ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਾਰ ਸਵਾਰ ਵੱਲੋਂ ਰੇਹੜੀ ਵਾਲੇ ਨੂੰ ਪਿੱਛੋਂ ਦੀ ਟੱਕਰ ਮਾਰੀ ਗਈ ਅਤੇ ਉਹ ਉਸ ਨੂੰ ਕਈ ਮੀਟਰ ਤੱਕ ਘੜੀਸਦਾ ਲੈ ਗਿਆ।
ਇਹ ਵੀ ਪੜ੍ਹੋ : ਪੁਲਸ ਛਾਉਣੀ ਬਣਿਆ ਇਹ ਇਲਾਕਾ, ਸਾਰੇ ਰਾਹ ਹੋ ਗਏ ਸੀਲ, ਪੜ੍ਹੋ ਕੀ ਹੈ ਪੂਰਾ ਮਾਮਲਾ
ਇਹ ਟੱਕਰ ਇੰਨੀ ਭਿਆਨਕ ਸੀ ਕਿ ਰੇਹੜੀ ਵਾਲੇ ਦੀਆਂ ਲੱਤਾਂ ਅਤੇ ਬਾਹਾਂ ਮੌਕੇ 'ਤੇ ਹੀ ਟੁੱਟ ਗਈਆਂ। ਇਸ ਤੋਂ ਬਾਅਦ ਪਹਿਲਾਂ ਉਸ ਨੂੰ ਇੱਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸਨੂੰ ਸਿਵਲ ਹਸਪਤਾਲ ਰੈਫ਼ਰ ਕਰ ਦਿੱਤਾ ਅਤੇ ਸਿਵਲ ਹਸਪਤਾਲ 'ਚ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਅੱਜ ਮਿਲਣ ਜਾ ਰਹੀ ਵੱਡੀ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਚੁੱਕਿਆ ਅਹਿਮ ਕਦਮ
ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਗਾਏ ਨੇ ਕਿ ਕਾਰ ਚਾਲਕ ਨੀਂਦ ਵਿੱਚ ਸੀl ਬੀਤੀ ਰਾਤ ਵਿਆਹ ਸਮਾਗਮ 'ਚ ਸ਼ਮੂਲੀਅਤ ਕਰਨ ਤੋਂ ਬਾਅਦ ਕਾਰ ਸਵਾਰ ਰਿਸ਼ਤੇਦਾਰਾਂ ਨੂੰ ਬੱਸ ਸਟੈਂਡ ਤੇ ਬੱਸ ਚੜ੍ਹਾ ਕੇ ਆ ਰਿਹਾ ਸੀ ਅਤੇ ਇਸੇ ਦੌਰਾਨ ਹੀ ਇਹ ਹਾਦਸਾ ਵਾਪਰ ਗਿਆ। ਮੌਕੇ 'ਤੇ ਪਹੁੰਚੇ ਪੁਲਸ ਮੁਲਾਜ਼ਮ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਸ ਹਾਦਸੇ ਬਾਰੇ ਅਤੇ ਪਤਾ ਲੱਗਿਆ ਕਿ ਇੱਕ ਰੇਹੜੀ ਚਾਲਕ ਦੀ ਇਸ ਹਾਦਸੇ 'ਚ ਮੌਤ ਹੋ ਗਈ ਹੈl ਫਿਲਹਾਲ ਪੁਲਸ ਵੱਲੋਂ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈl
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਕਿਰਚ ਮਾਰ ਕੇ ਕਤਲ
NEXT STORY