ਮੁਕੇਰੀਆਂ (ਨਾਗਲਾ/ਬਲਬੀਰ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ’ਤੇ ਪਿੰਡ ਮੁਸਾਹਿਬਪੁਰ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਅਤੇ ਦੋ ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਸਾਂਬਾ ਜੰਮੂ ਕਸ਼ਮੀਰ ਦਾ ਰਹਿਣ ਵਾਲਾ ਅਰਜੁਨ ਸਿੰਘ ਆਪਣੇ ਪਿੰਡ ਤੋਂ ਆਪਣੀ ਸਵਿੱਫਟ ਡਿਜ਼ਾਇਰ ਕਾਰ ਨੰਬਰ ਜੇ. ਕੇ. 02 ਬੀ. ਐੱਲ. 9400 ਵਿਚ ਸਵਾਰ ਹੋ ਕੇ ਆਪਣੇ ਰਿਸ਼ਤੇਦਾਰ ਨੂੰ ਮਿਲਣ ਦਸੂਹਾ ਵਿਖੇ ਜਾ ਰਿਹਾ ਸੀ। ਜਦੋਂ ਉਹ ਮੁਕੇਰੀਆਂ ਨੇੜੇ ਪਿੰਡ ਮੁਸਾਹਿਬਪੁਰ ਨੇੜੇ ਪਹੁੰਚਿਆ ਤਾਂ ਇਕ ਜਾਨਵਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਉਸ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ।

ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਮਸ਼ਹੂਰ ਪੰਜਾਬੀ Youtuber ਦੇ ਘਰ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਿਸ ਕਾਰਨ ਗੱਡੀ ਚਲਾ ਰਹੇ ਬੱਚਿਆਂ ਦੇ ਪਿਤਾ ਅਰਜੁਨ ਸਿੰਘ ਪੁੱਤਰ ਕੇਵਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪਤਨੀ ਨਸੀਬ ਕੌਰ ਅਤੇ ਬੱਚੇ ਸਨਮਦੀਪ ਕੌਰ (16) ਅਤੇ ਸਾਹਿਬਜੋਤ (10) ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਮੁਕੇਰੀਆਂ ਵਿਚ ਦਾਖ਼ਲ ਕਰਵਾਇਆ ਗਿਆ। ਜ਼ਖਮੀਆਂ ਦੀ ਹਾਲਤ ਨੂੰ ਵੇਖਦੇ ਹੋਏ ਡਿਊਟੀ ਅਫ਼ਸਰ ਡਾ. ਮਨਦੀਪ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕਰ ਦਿੱਤਾ ਪਰ ਉਨ੍ਹਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਜਲੰਧਰ ਦੇ ਸ਼੍ਰੀਮਨ ਹਸਪਤਾਲ ਲੈ ਗਏ। ਥਾਣਾ ਮੁਖੀ ਮੁਕੇਰੀਆਂ ਜੋਗਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਾਧੂ ਦੇ ਭੇਸ ’ਚ ਆਏ ਬੰਦੇ ਨੇ ਦਿਨ-ਦਿਹਾੜੇ ਲੁੱਟਿਆ ਦੁਕਾਨਦਾਰ, ਪੜ੍ਹੋ ਪੂਰਾ ਮਾਮਲਾ
NEXT STORY