ਮਹਿਲ ਕਲਾਂ (ਗੁਰਮੁੱਖ ਸਿੰਘ ਹਮੀਦੀ, ਵਿਜੈ ਕੁਮਾਰ ਸਿੰਗਲਾ) - ਬਰਨਾਲਾ ਲੁਧਿਆਣਾ ਮੁੱਖ ਮਾਰਗ 'ਤੇ ਪੈਂਦੇ ਪਿੰਡ ਸਹਿਜੜਾ ਨਜ਼ਦੀਕ ਦੇਰ ਸ਼ਾਮ ਕੰਟੇਨਰ, ਟਰੈਕਟਰ-ਟਰਾਲੀ ਤੇ ਪਿਕਅੱਪ ਵਿਚਾਲੇ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਦਰਦਨਾਕ ਹਾਦਸੇ ਵਿਚ ਦੋ ਵਿਆਕਤੀਆਂ ਦੀ ਮੌਤ ਹੋ ਗਈ ਤੇ ਦੋ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ।
ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਇਕ ਕੰਟੇਨਰ ਤੇ ਗੱਠਾਂ ਵਾਲੀ ਟਰੈਕਟਰ ਟਰਾਲੀ ਬਰਨਾਲਾ ਸਾਇਡ ਤੋਂ ਲੁਧਿਆਣਾ ਵੱਲ ਜਾ ਰਹੀ ਸੀ, ਸਹਿਜੜਾ ਪਿੰਡ ਤੋਂ ਥੋੜ੍ਹਾ ਅੱਗੇ ਡਰੇਨ ਪਾਰ ਕਰਨ ਤੋਂ ਬਾਅਦ ਉਨ੍ਹਾਂ ਦੀ ਮਹਿਲ ਕਲਾਂ ਸਾਇਡ ਤੋਂ ਆ ਰਹੀ ਇਕ ਪਿਕਅਪ ਗੱਡੀ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਦੋ ਵਿਆਕਤੀਆਂ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - NDA ਜਾਂ I.N.D.I.A., ਕਿਸ ਗੱਠਜੋੜ ਦਾ ਹਿੱਸਾ ਬਣੇਗਾ ਸ਼੍ਰੋਮਣੀ ਅਕਾਲੀ ਦਲ? ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ
ਘਟਨਾ ਦਾ ਪਤਾ ਲੱਗਦਿਆਂ ਹੀ ਡੀ.ਐੱਸ.ਪੀ ਮਹਿਲ ਕਲਾਂ ਕੰਵਲਪਾਲ ਸਿੰਘ ਬਾਜਵਾ, ਥਾਣਾ ਮਹਿਲ ਕਲਾਂ ਦੇ ਮੁੱਖ ਅਫਸਰ ਕਮਲਜੀਤ ਸਿੰਘ ਗਿੱਲ ਤੇ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਬਲਦੇਵ ਸਿੰਘ ਮਾਨ ਦੀ ਅਗਵਾਈ ਹੇਠ ਪੁਲਸ ਪ੍ਰਸ਼ਾਸਨ ਤੇ ਨੇੜਲੇ ਪਿੰਡਾਂ ਦੇ ਲੋਕਾਂ ਵੱਲੋਂ ਕੰਟੇਨਰ 'ਚ ਫਸੀ ਪਿਕਅੱਪ ਗੱਡੀ ਤਿੰਨ ਜੇ.ਸੀ.ਬੀ ਮਸ਼ੀਨਾਂ ਦੀ ਮਦਦ ਨਾਲ ਭਾਰੀ ਮੁਸ਼ੱਕਤ ਤੋਂ ਬਾਅਦ ਕੱਢਈ ਗਈ।
ਇਸ ਮੌਕੇ ਡੀ.ਐੱਸ.ਪੀ ਮਹਿਲ ਕਲਾਂ ਕੰਵਲਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਹਾਦਸੇ 'ਚ ਦੋ ਵਿਆਕਤੀਆਂ ਦੀ ਮੌਤ ਹੋ ਗਈ ਤੇ ਦੋ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਹਨ। ਅਜੇ ਤਕ ਮ੍ਰਿਤਕ ਤੇ ਜ਼ਖ਼ਮੀ ਵਿਆਕਤੀਆਂ ਦੀ ਪਛਾਣ ਨਹੀਂ ਹੋ ਸਕੀ। ਜ਼ਖ਼ਮੀ ਵਿਅਕਤੀਆਂ ਨੂੰ ਸਿਵਲ ਹਸਪਤਾਲ ਬਰਨਾਲਾ ਭੇਜ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ESM ਐਕਟ ਲਾਗੂ, ਅਧਿਕਾਰੀਆਂ ਲਈ ਜਾਰੀ ਹੋਏ ਹੁਕਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
GST ਵਿਭਾਗ ਤੋਂ ਤੰਗ ਲੋਹਾ ਸਕ੍ਰੈਪ ਵਪਾਰੀਆਂ ਨੇ ਬੰਦ ਕੀਤੀ ਖਰੀਦ, 4 ਤੋਂ ਸ਼ੁਰੂ ਕਰਨਗੇ ਵੱਡਾ ਸੰਘਰਸ਼
NEXT STORY