ਮੱਖੂ (ਧੰਜੂ) - ਬੀਤੀ ਰਾਤ ਜ਼ੀਰਾ 'ਚ ਮੱਖੂ ਨੇੜੇ ਭਿਆਨਕ ਸੜਕ ਹਾਦਸਾ ਵਾਪਰਣ ਦੀ ਸੂਚਨਾ ਮਿਲੀ ਹੈ। ਇਸ ਸੜਕ ਹਾਦਸੇ 'ਚ ਬਠਿੰਡਾ ਵਾਲੀ ਸਾਈਡ ਤੋਂ ਆ ਰਹੀ ਬਲੈਰੋ ਗੱਡੀ ਅਤੇ ਅੰਮ੍ਰਿਤਸਰ ਤੋਂ ਆ ਰਹੇ ਟੱਰਕ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਬਲੈਰੋ ਸਵਾਰ 3 ਵਿਅਕਤੀਆਂ 'ਚੋਂ 2 ਦੀ ਮੌਕੇ 'ਤੇ ਦਰਦਨਾਕ ਮੌਤ ਹੋ ਗਈ।
ਸੂਚਨਾਂ ਮਿਲਣ 'ਤੇ ਪਹੁੰਚੀ ਪੁਲਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਦਸੇ 'ਚ ਮਰਨ ਵਾਲਿਆਂ ਦੀ ਪਛਾਣ ਜ਼ਿਲਾ ਬਠਿੰਡਾ ਦੇ ਹਰਦੀਪ ਸਿੰਘ ਅਤੇ ਅਜ਼ਨ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਸੰਦੋਆ ਅਤੇ ਜ਼ਖਮੀ ਅਮਰਿੰਦਰ ਸਿੰਘ ਪੁੱਤਰ ਮੇਜ਼ਰ ਸਿੰਘ ਵਾਸੀ ਰਾਜਗੜ੍ਹ ਵਜੋਂ ਹੋਈ ਹੈ। ਗੰਭੀਰ ਜ਼ਖਮੀ ਹੋਏ ਅਮਰਿੰਦਰ ਸਿੰਘ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਕਿਹਾ ਕਿ ਇਸ ਸੜਕ ਹਾਦਸੇ ਤੋਂ ਬਾਅਦ ਟੱਰਕ ਡਰਾਇਵਰ ਮੌਕੇ 'ਤੇ ਫਰਾਰ ਹੋ ਗਿਆ, ਜਿਸ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਫਸਲਾਂ ਨੂੰ ਜਾਨਵਰਾਂ ਤੋਂ ਬਚਾਉਣ ਗਏ ਕਿਸਾਨ ਨੇ ਗੁਆਈ ਆਪਣੀ ਜਾਨ, ਪੂਰੀ ਰਾਤ ਖੂਹ 'ਚ ਪਈ ਰਹੀ ਲਾਸ਼
NEXT STORY