ਜਗਰਾਓਂ (ਮਾਲਵਾ)-ਮੋਤੀ ਬਾਗ ਨਜ਼ਦੀਕ ਇਕ ਗਲੀ ’ਚ ਦੇਰ ਰਾਤ ਹੋਏ ਘਰੇਲੂ ਕਲੇਸ਼ ਕਾਰਨ ਪਤਨੀ ਵੱਲੋਂ ਆਪਣੇ ਪਤੀ ਨੂੰ ਗਲ਼ਾ ਘੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ਤੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਕਤਲ ਹੋਣ ਵਾਲੇ ਦੀ ਪਛਾਣ ਪ੍ਰਕਾਸ਼ ਸਿੰਘ ਉਰਫ਼ ਸੋਨੀ ਵਜੋਂ ਹੋਈ ਹੈ, ਜੋ ਫਰੂਟ ਦੀ ਰੇਹੜੀ ਲਾ ਕੇ ਪਰਿਵਾਰ ਦਾ ਪੇਟ ਪਾਲ਼ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ : ਸ਼੍ਰੀ ਅਮਰਨਾਥ ਯਾਤਰੀਆਂ ਲਈ ਅਹਿਮ ਖ਼ਬਰ, ਜਾਣੋ ਕਿੱਥੇ-ਕਿੱਥੇ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ
ਮ੍ਰਿਤਕ ਦੇ ਭਰਾ ਸੁਖਵਿੰਦਰ ਅਨੁਸਾਰ ਸ਼ਨੀਵਾਰ ਤੇ ਐਤਵਾਰ ਦੀ ਦਰਮਿਆਨੀ ਰਾਤ ਸੋਨੀ ਤੇ ਉਸ ਦੀ ਪਤਨੀ ਗੁਰਮੀਤ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ, ਜਿਸ ਤੋਂ ਬਾਅਦ ਗੁਰਮੀਤ ਨੇ ਸੋਨੀ ਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤੀ। ਇਸ ਦੌਰਾਨ ਘਰ ’ਚ ਪਤੀ-ਪਤਨੀ ਤੋਂ ਸਿਵਾਏ ਕੋਈ ਵੀ ਮੌਜੂਦ ਨਹੀਂ ਸੀ। ਸੁਖਵਿੰਦਰ ਨੇ ਦੱਸਿਆ ਕਿ ਜਦੋਂ ਉਸ ਨੂੰ ਸਵੇਰੇ ਘਟਨਾ ਦੀ ਸੂਚਨਾ ਮਿਲੀ ਤਾਂ ਉਸ ਨੇ ਪੁਲਸ ਨੂੰ ਸੂਚਿਤ ਕੀਤਾ ਅਤੇ ਪੁਲਸ ਨੇ ਆ ਕੇ ਕਾਰਵਾਈ ਸ਼ੁਰੂ ਕੀਤੀ। ਮ੍ਰਿਤਕ ਦੀ 16 ਸਾਲਾ ਧੀ ਕੁੱਝ ਦਿਨਾਂ ਲਈ ਕਿਸੇ ਰਿਸ਼ਤੇਦਾਰੀ ’ਚ ਗਈ ਹੋਈ ਸੀ।
ਇਹ ਖ਼ਬਰ ਵੀ ਪੜ੍ਹੋ : ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਕਾਲੀ ਦਲ ਨੇ ਦਿੱਤਾ ਇਹ ਬਿਆਨ
ਘਟਨਾ ਦੀ ਸੂਚਨਾ ਮਿਲਣ ’ਤੇ ਡੀ. ਐੱਸ. ਪੀ. ਸਤਵਿੰਦਰ ਸਿੰਘ ਵਿਰਕ ਅਤੇ ਥਾਣਾ ਸਿਟੀ ਦੇ ਐੱਸ. ਐੱਸ. ਓ. ਇੰਸਪੈਕਟਰ ਹੀਰਾ ਸਿੰਘ ਨੇ ਪੁਲਸ ਪਾਰਟੀ ਸਮੇਤ ਪੁੱਜ ਕੇ ਮਾਮਲੇ ਦੀ ਤਫ਼ਤੀਸ ਸ਼ੁਰੂ ਕਰ ਦਿੱਤੀ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ ਅਤੇ ਗੁਰਮੀਤ ਕੌਰ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।
ਬੱਜਰੀ ਨਾਲ ਭਰੇ ਟਿੱਪਰ 'ਚ ਟਕਰਾਈ ਬਲੈਰੋ, 2 ਔਰਤਾਂ ਸਮੇਤ 3 ਗੰਭੀਰ ਜ਼ਖ਼ਮੀ (ਵੀਡੀਓ)
NEXT STORY