ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਕੈਂਟ 'ਚ ਅੱਜ ਨਿਵੇਦਿਅਮ ਸਵੀਟਸ ਐਂਡ ਬੇਕਰਜ਼ 'ਚ ਲੱਗੀ ਭਿਆਨਕ ਅੱਗ 'ਚ ਤੁਲਸੀ ਨਾਂ ਦੇ ਇੱਕ ਕਰਮਚਾਰੀ ਦੀ ਸੜ ਕੇ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਜਦੋਂ ਅੱਗ ਲੱਗੀ ਤਾਂ ਕਿਸੇ ਨੂੰ ਵੀ ਪਤਾ ਨਹੀਂ ਸੀ ਕਿ ਇਹ ਕਰਮਚਾਰੀ ਹੋਟਲ/ਰੈਸਟੋਰੈਂਟ ਦੇ ਅੰਦਰ ਹੈ। ਜਦੋਂ ਫਾਇਰ ਬ੍ਰਿਗੇਡ ਕਰਮਚਾਰੀ ਅੱਗ ਬੁਝਾ ਰਹੇ ਸਨ ਤਾਂ ਉਨ੍ਹਾਂ ਨੂੰ ਇਹ ਸੜਿਆ ਹੋਇਆ ਵਿਅਕਤੀ ਦਿਖਾਈ ਦਿੱਤਾ, ਜਿਸਨੂੰ ਬਾਹਰ ਕੱਢਿਆ ਗਿਆ ਅਤੇ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ : ਲਾਲ ਡੋਰੇ ਬਾਹਰ ਰਹਿੰਦੇ ਹਜ਼ਾਰਾਂ ਪਰਿਵਾਰਾਂ ਲਈ ਵੱਡੀ ਖ਼ਬਰ! 22 ਪਿੰਡਾਂ ਬਾਰੇ ਲਿਆ ਜਾ ਸਕਦੈ ਵੱਡਾ ਫ਼ੈਸਲਾ
ਸੰਪਰਕ ਕਰਨ ’ਤੇ ਡਿਊਟੀ ’ਤੇ ਤਾਇਨਾਤ ਐਮਰਜੈਂਸੀ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਮ੍ਰਿਤਕ ਤੁਲਸੀ ਦੀ ਉਮਰ ਉਸਦੇ ਸਾਥੀਆਂ ਵੱਲੋਂ ਕਰੀਬ 20 ਤੋਂ 25 ਸਾਲ ਦੱਸੀ ਗਈ ਹੈ ਅਤੇ ਜਦੋਂ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ 'ਚ ਲਿਆਂਦਾ ਗਿਆ ਸੀ ਤਾਂ ਉਸਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਨਾਲ ਮਰੇ ਇਸ ਨੌਜਵਾਨ ਦਾ ਪੋਸਟਮਾਰਟਮ ਕੀਤਾ ਜਾਵੇਗਾ ਅਤੇ ਇਸਦੀ ਮੌਤ ਸਬੰਧੀ ਸਬੰਧਿਤ ਥਾਣੇ ਦੀ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਟੋਲ ਪਲਾਜ਼ਿਆਂ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ, NHAI ਅੱਗੇ ਰੱਖੀ ਗਈ...
ਉਨ੍ਹਾਂ ਦੱਸਿਆ ਕਿ ਤੁਲਸੀ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ 'ਚ ਦੁਪਹਿਰ ਕਰੀਬ 12:30 ਤੋਂ ਬਾਅਦ ਲਿਆਂਦਾ ਗਿਆ ਸੀ। ਸੰਪਰਕ ਕਰਨ ’ਤੇ ਡੀ. ਐੱਸ. ਪੀ. ਸਿਟੀ ਫਿਰੋਜ਼ਪੁਰ ਸਰਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅੱਗ 'ਚ ਸੜ ਕੇ ਮਰੇ ਇਸ ਨੌਜਵਾਨ ਦੀ ਮੌਤ ਨੂੰ ਲੈ ਕੇ ਪੁਲਸ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸਿਆ ਜਾਂਦਾ ਹੈ ਕਿ ਅੱਗ ਲੱਗਣ ਦੀ ਇਸ ਘਟਨਾ ਵਿੱਚ ਇੱਕ ਵਿਅਕਤੀ ਜ਼ਖਮੀ ਵੀ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
iPhone ਤੇ ਗਹਿਣੇ ਚੋਰੀ ਕਰ ਕੇ ਲੈ ਗਈ ਨੌਕਰਾਣੀ! ਮਾਸੂਮ ਦੇ ਹੱਥੋਂ ਲਾਹ ਲਿਆ ਸੋਨੇ ਦਾ ਕੜਾ
NEXT STORY