ਜਲੰਧਰ (ਸੋਨੂੰ)- ਜਲੰਧਰ ਦੇ ਮਿੱਠਾਪੁਰ ਇਲਾਕੇ ਦੇ ਅਲੀਪੁਰ ਪਿੰਡ ਵਿੱਚ ਦੇਰ ਰਾਤ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਘਰ ਵਿੱਚ ਪਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਤੋਂ ਬਾਅਦ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਵੱਲੋਂ ਫਾਇਰ ਬ੍ਰਿਗੇਡ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ ਗਈ ਪਰ ਉਨ੍ਹਾਂ ਦਾ ਰੋਸ ਹੈ ਕਿ ਅੱਗ ਲੱਗਣ ਦੀ ਜਾਣਕਾਰੀ ਦੇਣ ਤੋਂ ਇਕ ਘੰਟਾ ਬਾਅਦ ਦਮਕਲ ਵਿਭਾਗ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ।
ਇਹ ਵੀ ਪੜ੍ਹੋ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜਲੰਧਰ ਸਿਵਲ ਹਸਪਤਾਲ ਦਾ ਦੌਰਾ, ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਇਸ ਮੌਕੇ ਰੋਸ ਜ਼ਾਹਰ ਕਰਦਿਆਂ ਘਰ ਦੇ ਮੈਂਬਰ ਸਨੀ ਨੇ ਕਿਹਾ ਕਿ ਕਰੀਬ 10 ਵਜੇ ਘਰ ਵਿੱਚ ਅੱਗ ਲੱਗੀ ਸੀ ਅਤੇ ਉਸ ਵੇਲੇ ਸਾਰੇ ਮੈਂਬਰ ਘਰ ਵਿੱਚ ਹੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਜਾਣਕਾਰੀ ਦੇਣ ਤੋਂ ਇਕ ਘੰਟਾ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ। ਉਨ੍ਹਾਂ ਕਿਹਾ ਕਿ ਘਰ ਦੇ ਮੈਂਬਰਾਂ ਅਤੇ ਇਲਾਕੇ ਦੇ ਲੋਕਾਂ ਨੇ ਪਾਣੀ ਦੀਆਂ ਬਾਲਟੀਆਂ ਨਾਲ ਅੱਗ 'ਤੇ ਆਪ ਹੀ ਕਾਬੂ ਪਾਇਆ। ਉਨ੍ਹਾਂ ਕਿਹਾ ਕਿ ਜੇਕਰ ਫਾਇਰ ਬ੍ਰਿਗੇਡ ਸਮੇਂ ਸਿਰ ਮੌਕੇ 'ਤੇ ਪਹੁੰਚਦੇ ਤਾਂ ਸ਼ਾਇਦ ਜ਼ਿਆਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕਦਾ ਸੀ। ਸਨੀ ਅਨੁਸਾਰ ਅੱਗ ਲੱਗਣ ਨਾਲ ਘਰ ਵਿੱਚ ਪਿਆ ਲੱਖਾਂ ਦਾ ਸਮਾਨ ਸਾੜ ਕੇ ਸੁਆਹ ਹੋ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸਰਕਾਰੀ ਜ਼ਮੀਨਾਂ 'ਤੇ ਕਬਜ਼ਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਮੰਤਰੀ ਨੂੰ ਵਿਦੇਸ਼ ਜਾਣ ਦੀ ਨਹੀਂ ਮਿਲੀ ਮਨਜ਼ੂਰੀ, ਕੇਂਦਰ ਨੇ ਕੀਤਾ ਇਨਕਾਰ
NEXT STORY