ਲੁਧਿਆਣਾ (ਖੁਰਾਣਾ) : ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕੇ ਸਮਰਾਲਾ ਚੌਕ ਨੇੜੇ ਸਥਿਤ ਇਕ ਵੱਡੇ ਪੈਟ੍ਰੋਲ ਪੰਪ ਨੇੜੇ ਬਿਜਲੀ ਦੇ ਟ੍ਰਾਂਸਫਾਰਮਰ ’ਚ ਅੱਗ ਲੱਗਣ ਕਾਰਨ ਦੇਰ ਰਾਤ ਇਲਾਕੇ ’ਚ ਭੱਜਦੌੜ ਮਚ ਗਈ। ਪੈਟ੍ਰੋਲ ਪੰਪ ਡੀਲਰ ਤੇ ਕਰਮਚਾਰੀਆਂ ਦੀ ਟੀਮ ਨਾਲ ਮੌਕੇ ’ਤੇ ਪਹੁੰਚਿਆ ਅਤੇ ਅੱਗ ਬੁਝਾਊ ਯੰਤਰਾਂ ਦੀ ਮਦਦ ਨਾਲ ਬਿਜਲੀ ਦੇ ਟ੍ਰਾਂਸਫਾਰਮਰ ’ਚ ਲੱਗੀ ਅੱਗ ’ਤੇ ਕਾਬੂ ਪਾਉਣ ਲਈ ਸਖ਼ਤ ਮਿਹਨਤ ਕਰਨੀ ਪਈ।
ਇਹ ਵੀ ਪੜ੍ਹੋ : 1 ਜੁਲਾਈ ਤੋਂ ਟਿਕਟ ਬੁੱਕ ਨਹੀਂ ਕਰ ਸਕਣਗੇ ਇਹ ਲੋਕ! ਰੇਲਵੇ ਨੇ ਨਿਯਮ 'ਚ ਕੀਤਾ ਵੱਡਾ ਬਦਲਾਅ
ਇਸ ਦੌਰਾਨ ਟ੍ਰਾਂਸਫਾਰਮਰ ’ਚੋਂ ਨਿਕਲੀ ਭਿਆਨਕ ਅੱਗ ਕਾਰਨ ਮੌਕੇ ’ਤੇ ਸ਼ਹਿਰ ਵਾਸੀਆਂ ਦੀ ਵੱਡੀ ਭੀੜ ਇਕੱਠੀ ਹੋ ਗਈ। ਖੁਸ਼ਕਿਸਮਤੀ ਇਹ ਸੀ ਕਿ ਬਿਜਲੀ ਦੇ ਟ੍ਰਾਂਸਫਾਰਮਰ ’ਚ ਲੱਗੀ ਭਿਆਨਕ ਅੱਗ ’ਤੇ ਸਮੇਂ ਸਿਰ ਕਾਬੂ ਪਾ ਲਿਆ ਗਿਆ, ਨਹੀਂ ਤਾਂ ਇਲਾਕੇ ’ਚ ਵੱਡੇ ਹਾਦਸੇ ਦੀ ਸੰਭਾਵਨਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਸੀ। ਇਸ ਅੱਗ ਕਾਰਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ Red Alert! ਤਾਪਮਾਨ ਜਾਣ ਉੱਡ ਜਾਣਗੇ ਹੋਸ਼, ਜਾਣੋ ਕਦੋਂ ਮਿਲੇਗੀ ਰਾਹਤ
NEXT STORY