ਗੋਰਾਇਆ (ਮੁਨੀਸ਼ ਬਾਵਾ, ਸੋਨੂੰ)— ਗੋਰਾਇਆ ਵਿਖੇ ਨੈਸ਼ਨਲ ਹਾਈਵੇਅ 'ਤੇ ਅੱਜ ਸਵੇਰੇ ਇਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿਚ 3 ਵਾਹਨਾਂ ਨੂੰ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਕ ਬੋਲੈਰੋ ਗੱਡੀ ਖ਼ਰਾਬ ਖੜ੍ਹੀ ਸੀ। ਇਸ ਦੌਰਾਨ ਲੁਧਿਆਣਾ ਤੋਂ ਜਲੰਧਰ ਵੱਲ ਆ ਰਹੇ ਇਕ ਟਾਈਲਾਂ ਨਾਲ ਭਰੇ ਟਰੱਕ ਦੀ ਟੱਕਰ ਖੜ੍ਹੀ ਬੋਲੈਰੋ ਨਾਲ ਹੋ ਗਈ। ਇਸ ਮੌਕੇ ਪਿੱਛੇ ਤੋਂ ਆ ਰਹੀ ਇਕ ਜੈੱਨ ਕਾਰ ਦੀ ਵੀ ਟਰੱਕ ਨਾਲ ਟੱਕਰ ਹੋ ਗਈ। ਜੈੱਨ ਕਾਰ ਵਿਚ 4 ਪੁਲਸ ਮੁਲਾਜ਼ਮ ਦੱਸੇ ਜਾ ਰਹੇ ਹਨ ਜੋਕਿ ਪੇਪਰ ਦੇਣ ਜਾ ਰਹੇ ਸਨ। ਵੇਖਦੇ ਹੀ ਵੇਖਦੇ ਹੀ ਤਿੰਨੋਂ ਵਾਹਨਾਂ ਨੂੰ ਭਿਆਨਕ ਅੱਗ ਲੱਗਕ ਗਈ। ਇਸ ਮੌਕੇ ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ- ਦੋ ਭਰਾਵਾਂ ਵੱਲੋਂ ਬਿਆਸ ਦਰਿਆ 'ਚ ਛਾਲ ਮਾਰਨ ਦੇ ਮਾਮਲੇ 'ਚ ਘਿਰੇ SHO ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ

ਅੱਗ ਲੱਗਣ ਕਾਰਨ ਤਿੰਨੋਂ ਵਾਹਨ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ ਹਨ। ਹਾਈਵੇਅ 'ਤੇ ਵਾਹਨਾਂ ਨੂੰ ਅੱਗ ਲੱਗਦੀ ਵੇਖ ਰਾਹਗੀਰਾਂ ਵਿਚ ਸਹਿਮ ਦਾ ਮਾਹੌਲ ਬਣ ਗਿਆ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਉਥੇ ਹੀ ਘਟਨਾ ਦੀ ਸੂਚਨਾ ਪਾ ਕੇ ਫਾਇਰ ਬ੍ਰਿਗੇਡ ਦੇ ਵਿਭਾਗ ਅਤੇ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ। ਮੌਕੇ 'ਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ ਬੁਝਾਉਣ ਵਿਚ ਜੁਟੇ ਹੋਏ ਹਨ। ਉਥੇ ਹੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਕਰਮਚਾਰੀਆਂ ਨੇ ਅੱਗ ਦੌਰਾਨ ਗੱਡੀਆਂ ਵਿਚ ਹੋ ਰਹੇ ਧਮਾਕਿਆਂ ਤੋਂ ਆਪਣੀ ਜਾਨ ਬਚਾ ਕੇ ਬਾਹਰ ਨਿਕਲੇ।
ਇਹ ਵੀ ਪੜ੍ਹੋ- ਬਿਜਲੀ ਚੋਰੀ ਕਰਨ ਵਾਲਿਆਂ ਖ਼ਿਲਾਫ਼ ਪਾਵਰਕਾਮ ਦੀ ਵੱਡੀ ਕਾਰਵਾਈ, ਸੰਭਲਣ ਦਾ ਵੀ ਨਾ ਦਿੱਤਾ ਮੌਕਾ


ਇਹ ਵੀ ਪੜ੍ਹੋ- ਕਰਮਾਂ ਦੀ ਖੇਡ! ਚਾਹੁੰਦਿਆਂ ਵੀ ਦੁਬਈ ਤੋਂ ਪਰਤ ਨਾ ਸਕਿਆ ਨੌਜਵਾਨ, ਹੁਣ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਲੁਧਿਆਣਾ ’ਚ ਭਰਾ ਨੇ ਕੁਹਾੜੀ ਨਾਲ ਵੱਢ ਸੁੱਟੀ ਭੈਣ, ਫਿਰ ਜੋ ਹੋਇਆ ਦੇਖ ਦੰਗ ਰਹਿ ਗਿਆ ਪਰਿਵਾਰ
NEXT STORY