ਲੁਧਿਆਣਾ (ਅਨਿਲ)- ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਪਿੰਡ ਕਸਾਬਾਦ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਗੈਸ ਸਿਲੰਡਰ ਲੀਕ ਹੋਣ ਕਾਰਨ ਅੱਗ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਇੰਚਾਰਜ ਜੈਦੀਪ ਜਾਖੜ ਨੇ ਦੱਸਿਆ ਕਿ 10 ਅਪ੍ਰੈਲ ਨੂੰ ਪਿੰਡ ਕਸਾਬਾਦ ਦੇ ਰਹਿਣ ਵਾਲੇ ਰਾਹੁਲ ਦੇ ਘਰ ਗੈਸ ਲੀਕ ਹੋਣ ਕਾਰਨ ਅੱਗ ਲੱਗ ਗਈ ਸੀ, ਜਿਸ ’ਚ ਰਾਹੁਲ ਬੁਰੀ ਤਰ੍ਹਾਂ ਝੁਲਸ ਗਿਆ ਸੀ ਅਤੇ ਉਸ ਨੂੰ ਗੰਭੀਰ ਹਾਲਤ ’ਚ ਲੁਧਿਆਣਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਲਾਡੋਵਾਲ ਟੋਲ ਪਲਾਜ਼ਾ 'ਤੇ ਵਾਪਰਿਆ ਹਾਦਸਾ, ਤੇਜ਼ ਰਫ਼ਤਾਰ ਬੱਸ ਨੇ ਕਾਰ ਚਾਲਕ ਨੂੰ ਦਰੜਿਆ, ਹੋਈ ਦਰਦਨਾਕ ਮੌਤ
ਰਾਹੁਲ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ 7 ਦਿਨਾਂ ਬਾਅਦ ਰਾਹੁਲ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲੁਧਿਆਣਾ ’ਚ ਰਖਵਾਇਆ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਫਿਰ ਜ਼ਬਰਦਸਤ ਵਿਰੋਧ, ਪੁਲਸ ਨੇ ਹਿਰਾਸਤ 'ਚ ਲਏ ਕਿਸਾਨ
NEXT STORY