ਜਲੰਧਰ (ਸੋਨੂੰ ਮਹਾਜਨ)– ਜਲੰਧਰ-ਪਠਾਨਕੋਟ ਹਾਈਵੇਅ 'ਤੇ ਸਥਿਤ ਪਿੰਡ ਰਾਏਪੁਰ ਦੇ ਬੱਲਾ ਪੈਟਰੋਲ ਪੰਪ ਨੇੜੇ ਅੱਜ ਇਕ ਬਿਸਕੁਟ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਤੇਜ਼ ਹਵਾਵਾਂ ਕਾਰਨ ਅੱਗ ਨੇ ਇੰਨਾ ਭਿਆਨਕ ਰੂਪ ਧਾਰ ਲਿਆ ਕਿ ਦੇਖਦੇ ਹੀ ਦੇਖਦੇ ਪੂਰੀ ਫੈਕਟਰੀ ਅੱਗ ਦੀ ਲਪੇਟ ਵਿੱਚ ਆ ਗਈ। ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਅੱਗ ਦੀਆਂ ਲਪਟਾਂ 50 ਫੁੱਟ ਉੱਚੀਆਂ ਉੱਠ ਰਹੀਆਂ ਸਨ, ਜੋ ਕਾਫੀ ਦੂਰੋਂ ਦਿਖਾਈ ਦੇ ਰਹੀਆਂ ਸਨ।
ਅੱਗ ਲੱਗਣ ਦੀ ਸੂਚਨਾ ਫੈਕਟਰੀ ਮਾਲਕ ਅਤੇ ਆਸ-ਪਾਸ ਦੇ ਲੋਕਾਂ ਵੱਲੋਂ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਲੰਧਰ ਸਮੇਤ ਆਸ-ਪਾਸ ਦੇ ਫਾਇਰ ਬ੍ਰਿਗੇਡ ਸਬ-ਡਵੀਜ਼ਨਾਂ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ। ਦੱਸਿਆ ਜਾ ਰਿਹਾ ਹੈ ਕਿ ਇਸ ਫੈਕਟਰੀ ਵਿੱਚ ਬਿਸਕੁਟ ਅਤੇ ਭੁਜੀਆ ਬਣਾਉਣ ਦਾ ਕੰਮ ਹੁੰਦਾ ਸੀ।
ਸੂਚਨਾ ਮਿਲਦੇ ਹੀ ਸਬੰਧਤ ਥਾਣੇ ਦੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਹੈ। ਹਾਲਾਂਕਿ, ਅਜੇ ਤੱਕ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
‘ਕਰਜ਼ੇ 'ਚ ਡੁੱਬੀ ਸਰਕਾਰ ਦੇ ਖੋਖਲੇ ਵਾਅਦੇ’, 10 ਲੱਖ ਸਿਹਤ ਬੀਮਾ ਐਲਾਨ 'ਤੇ ਖਹਿਰਾ ਨੇ ਘੇਰੀ 'ਆਪ' ਸਰਕਾਰ
NEXT STORY