ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ ਦੇ ਮਕਬੂਲਪੁਰਾ ਚੌਂਕ 'ਚ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਟਰੱਕ ਅਤੇ ਐਕਟੀਵਾ ਵਿਚਾਲੇ ਹੋਈ ਜ਼ੋਰਦਾਰ ਟੱਕਰ ਦੌਰਾਨ 7 ਸਾਲ ਦੀ ਮਾਸੂਮ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮਿਲੀ ਜਾਣਕਾਰੀ ਅਨੁਸਾਰ ਪੁਲਸ ਨੂੰ ਕਰੀਬ 15 ਮਿੰਟ ਪਹਿਲਾਂ ਹਾਦਸੇ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਪੁਲਸ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਪੁਲਸ ਅਧਿਕਾਰੀ ਮੈਡਮ ਅਮਨਦੀਪ ਕੌਰ ਨੇ ਦੱਸਿਆ ਕਿ ਐਕਟਿਵਾ ਅਤੇ ਟਰੱਕ ਵਿਚਕਾਰ ਹੋਈ ਟੱਕਰ ਦੌਰਾਨ ਬੱਚੀ ਨੂੰ ਗੰਭੀਰ ਚੋਟਾਂ ਲੱਗੀਆਂ, ਜਿਸ ਕਾਰਨ ਉਸਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਬੱਚੀ ਦੀ ਪਹਿਚਾਣ ਮੋਨੀ ਵਜੋਂ ਹੋਈ ਹੈ, ਜੋ ਚੀਮਾ ਸਾਈਡ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ
ਪੁਲਸ ਵੱਲੋਂ ਮੌਕੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਨਾਲ ਸੰਬੰਧਿਤ ਹੋਰ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਿਵੇਂ ਹੀ ਪੂਰੀ ਜਾਣਕਾਰੀ ਸਾਹਮਣੇ ਆਵੇਗੀ, ਉਸ ਦੇ ਅਧਾਰ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਦੱਸਿਆ ਕਿ ਟਰੱਕ ਵੱਲੋਂ ਟੱਕਰ ਮਾਰਨ ਤੋਂ ਬਾਅਦ ਐਕਟਿਵਾ ਟਾਈਰ ਹੇਠਾਂ ਆ ਗਈ ਅਤੇ ਬੱਚੀ ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਦੋਸ਼ ਲਗਾਇਆ ਕਿ ਟਰੱਕ ਚਾਲਕ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ ਹੈ ਅਤੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦਰਦਨਾਕ ਘਟਨਾ ਨੇ ਸਥਾਨਕ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਖ਼ਿਲਾਫ਼ ਜਲਦ ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
1-2 ਦਿਨ ਨਹੀਂ, ਮਈ 'ਚ 12 ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ List
NEXT STORY