ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਅੱਜ ਸਵੇਰੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਪਤਾਲਪੁਰੀ ਚੌਕ ਨੇੜੇ ਵਾਪਰੇ ਇਕ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਜਾਣ ਅਤੇ ਇਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਰਾਮ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਤਕਰੀਬਨ 9:32 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਤਾਲਪੁਰੀ ਚੌਕ ਨੇੜੇ ਇਕ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ ਹੈ, ਜਿਸ ’ਚ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ ਹਨ।
ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਲਾਰੈਂਸ ਬਿਸ਼ਨੋਈ ਨੇ ਸਾਬਕਾ ਜੈਵਲਿਨ ਖਿਡਾਰੀ ਦੀ ਮਦਦ ਨਾਲ ਬਣਾਇਆ ਸੀ ਇਹ ਪਲਾਨ
ਜਦੋਂ ਅਸੀਂ ਮੌਕੇ ’ਤੇ ਜਾ ਕੇ ਦੇਖਿਆ ਤਾਂ ਮੋਟਰਸਾਈਕਲ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਸਨ, ਜਿਨ੍ਹਾਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਸ੍ਰੀ ਅਨੰਦਪੁਰ ਸਾਹਿਬ ਦੇ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਜਿਥੇ ਡਾਕਟਰਾਂ ਵੱਲੋਂ ਇਕ ਨੌਜਵਾਨ ਸ਼ਿਵ ਦਿਆਲ (25) ਪੁੱਤਰ ਮਨੀ ਰਾਮ ਵਾਸੀ ਪਿੰਡ ਭਰਤਗੜ੍ਹ ਪੁਲਸ ਥਾਣਾ ਸ੍ਰੀ ਕੀਰਤਪੁਰ ਸਾਹਿਬ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਮੋਟਰਸਾਈਕਲ ਚਾਲਕ ਨੌਜਵਾਨ ਹੇਮਰਾਜ ਉਰਫ਼ ਰਵੀ ਕੁਮਾਰ ਪੁੱਤਰ ਸ਼ਾਮ ਲਾਲ ਵਾਸੀ ਪਿੰਡ ਪ੍ਰਿਥੀਪੁਰ ਥਾਣਾ ਸ੍ਰੀ ਕੀਰਤਪੁਰ ਸਾਹਿਬ ਜੋ ਗੰਭੀਰ ਰੂਪ ਵਿਚ ਜ਼ਖ਼ਮੀ ਸੀ, ਨੂੰ ਡਾਕਟਰਾਂ ਵੱਲੋਂ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ : ਐਸਕਾਰਟ ਗੱਡੀ ਦੀ ਟੱਕਰ ਨਾਲ ਜ਼ਖ਼ਮੀ ਨੌਜਵਾਨ ਨਾਲ ਸਮਝੌਤੇ ਨੂੰ ਲੈ ਕੇ ਖਹਿਰਾ ਦਾ ‘ਆਪ’ ’ਤੇ ਨਿਸ਼ਾਨਾ
ਉਨ੍ਹਾਂ ਦੱਸਿਆ ਕਿ ਇਹ ਦੋਵੇਂ ਨੌਜਵਾਨ ਏ. ਸੀ. ਰਿਪੇਅਰ ਕਰਨ ਦਾ ਕੰਮ ਕਰਦੇ ਸਨ, ਜੋ ਆਪਣੇ ਮੋਟਰਸਾਈਕਲ ਨੰਬਰ ਪੀ. ਬੀ. 16 ਐੱਫ 7742 ਹੀਰੋ ਸਪਲੈਂਡਰ ’ਤੇ ਸਵਾਰ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਸਨ। ਜਦੋਂ ਇਹ ਪਤਾਲਪੁਰੀ ਚੌਕ ਫਲਾਈਓਵਰ ਦੇ ਨਜ਼ਦੀਕ ਪਹੁੰਚੇ ਤਾਂ ਇਕ ਟਰੱਕ ਦੇ ਚਾਲਕ ਵੱਲੋਂ ਇਕਦਮ ਅੱਗੇ ਬਰੇਕ ਮਾਰ ਦੇਣ ਕਾਰਨ ਇਹ ਟਰੱਕ ਦੇ ਪਿੱਛੇ ਜਾ ਵੱਜੇ, ਜਿਸ ਨਾਲ ਦੋਵੇਂ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਕੁੜੀ ਨੇ ਵਿਆਹ ਕਰਵਾਉਣ ਤੋਂ ਕੀਤੀ ਨਾਂਹ ਤਾਂ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ
ਗੋਰੇ ਨੇ ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ, ਅਮਰੀਕਾ ’ਚ ਗੁਆਚਾ ਬਟੂਆ 8 ਮਹੀਨੇ ਬਾਅਦ ਬਟਾਲਾ ’ਚ ਮਿਲਿਆ
NEXT STORY