ਮੁਕੇਰੀਆਂ (ਬਲਬੀਰ)- ਮੁਕੇਰੀਆਂ ਤੋਂ ਡੇਢ ਕਿਲੋਮੀਟਰ ਦੂਰ ਜਲੰਧਰ-ਪਠਾਨਕੋਟ ਮੁੱਖ ਸੜਕ ’ਤੇ ਸਥਿਤ ਜੇ. ਜੇ. ਮੋਟਰਜ਼ ਸਾਹਮਣੇ ਬੀਤੀ ਦੇਰ ਰਾਤ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂਕਿ ਉਸ ਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਲਗਭਗ 1 ਵਜੇ ਵਿਸ਼ਾਲ ਰਾਣਾ (27), ਪੁੱਤਰ ਨਰਿੰਦਰ ਸਿੰਘ, ਵਾਸੀ ਬਡਲਾ (ਦਸੂਹਾ) ਆਪਣੇ ਦੋਸਤ ਗੁਰਪ੍ਰੀਤ ਸਿੰਘ (25), ਪੁੱਤਰ ਜਸਵੰਤ ਸਿੰਘ ਨਿਵਾਸੀ ਖਿੱਚੀ ਪੁਰ (ਜਲੰਧਰ ) ਮੁਕੇਰੀਆਂ ਤੋਂ ਰਾਤ ਦਾ ਖਾਣਾ ਖਾਣ ਤੋਂ ਬਾਅਦ ਕਾਰ ’ਤੇ ਸਵਾਰ ਹੋ ਕੇ ਪਠਾਨਕੋਟ ਵੱਲ ਜਾ ਰਹੇ ਸਨ। ਜਿਵੇਂ ਹੀ ਉਹ ਘਟਣਾ ਵਾਲੀ ਥਾਂ ’ਤੇ ਪਹੁੰਚੇ, ਉਨ੍ਹਾਂ ਦੀ ਕਾਰ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਡਿਵਾਈਡਰ ਨਾਲ ਟਕਰਾ ਗਈ।

ਇਹ ਵੀ ਪੜ੍ਹੋ : ਪੰਜਾਬ: ਜਹਾਜ਼ ਚੜ੍ਹਣ ਚੱਲਿਆ ਸੀ ਦਿੱਲੀ, ਰਾਹ 'ਚ ਹੀ ਪਾਸਪੋਰਟ ਤੇ ਵੀਜ਼ਾ ਖੋਹ ਲੈ ਗਏ ਲੁਟੇਰੇ
ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਤਬਾਹ ਹੋ ਗਈ ਅਤੇ ਦੋਵੇਂ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਬਲ ਦੇ ਜਵਾਨ ਮੌਕੇ ’ਤੇ ਪਹੁੰਚੇ ਅਤੇ ਦੋਵਾਂ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਮੁਕੇਰੀਆਂ ਲੈ ਗਏ, ਪਰ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਅੱਗੇ ਰੈਫਰ ਕਰ ਦਿੱਤਾ। ਵਿਸ਼ਾਲ ਰਾਣਾ ਦੀ ਹਾਲਤ ਗੰਭੀਰ ਹੋਣ ਕਾਰਨ ਰਸਤੇ ’ਚ ਹੀ ਮੌਤ ਹੋ ਗਈ, ਜਦੋਂਕਿ ਉਸ ਦੇ ਦੂਜੇ ਸਾਥੀ ਨੂੰ ਇਲਾਜ ਲਈ ਜਲੰਧਰ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ, ਧਾਰਾ 174 ਤਹਿਤ ਕਾਰਵਾਈ ਕਰ ਕੇ ਪੋਸਟਮਾਰਟਮ ਕਰਵਾਇਆ ਅਤੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੱਬ ਦੀ ਮਿਹਰ! 300 ਫੁੱਟ ਡੂੰਘੇ ਬੋਰਵੈੱਲ 'ਚੋਂ ਸਹੀ ਸਲਾਮਤ ਨਿਕਲਿਆ ਜਵਾਕ
NEXT STORY