ਗੁਰਦਾਸਪੁਰ (ਹਰਮਨ) - ਗੁਰਦਾਸਪੁਰ ਸ਼ਹਿਰ ਦੇ ਬਾਹਰਵਾਰ ਔਜਲਾ ਬਾਈਪਾਸ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਨਿਸ਼ਾਨ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਧਰਪਾਈ ਮਜੀਠਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ ਜੋ ਇੱਕ ਨਿੱਜੀ ਫਾਇਨਾਂਸ ਕੰਪਨੀ ਦਾ ਮੁਲਾਜ਼ਮ ਦੱਸਿਆ ਜਾ ਰਿਹਾ ਹੈ। ਉਹ ਕੰਪਨੀ ਦੀ ਕੁਲੈਕਸ਼ਨ ਦੇ ਸਿਲਸਿਲੇ ਵਿੱਚ ਅੰਮ੍ਰਿਤਸਰ ਤੋਂ ਗੁਰਦਾਸਪੁਰ ਵੱਲ ਨੂੰ ਆ ਰਿਹਾ ਸੀ ਕਿ ਰਸਤੇ ਵਿੱਚ ਕਿਸੇ ਅਣਪਛਾਤੇ ਵਾਹਨ ਦੀ ਚਪੇਟ ਵਿੱਚ ਆ ਗਿਆ ਅਤੇ ਉਸ ਦੀ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਦੀ ਉਮਰ ਕਰੀਬ 32 ਸਾਲ ਦੱਸੀ ਜਾ ਰਹੀ ਹੈ। ਮੌਕੇ 'ਤੇ ਪਹੁੰਚੇ ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀ ਨੇ ਦੱਸਿਆ ਕਿ ਉਨਾਂ ਨੂੰ ਦੁਰਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਤੁਰੰਤ ਘਟਨਾ ਸਥਾਨ 'ਤੇ ਪਹੁੰਚੇ, ਪਰ ਉਦੋਂ ਤੱਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਇੰਜ ਲੱਗਦਾ ਹੈ ਕਿ ਕੋਈ ਅਣਪਛਾਤੀ ਗੱਡੀ ਉਸਦੇ ਸਿਰ ਤੋਂ ਗੁਜ਼ਰ ਗਈ ਹੋਵੇ। ਪਰ ਗੱਡੀ ਚਾਲਕ ਰੁਕਣ ਦੀ ਬਜਾਏ ਦੁਰਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਵਿੱਚ ਪਹੁੰਚਾ ਦਿੱਤਾ ਗਿਆ ਹੈ ਅਤੇ ਉਸਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਪੰਜਾਬ 'ਚ ਹੋਈ ਸਨਸਨੀਖੇਜ਼ ਵਾਰਦਾਤ, ਪਤੀ ਨੇ ਰੋਟੀਆਂ ਪਕਾਉਂਦੀ ਪਤਨੀ ਦੇ ਸਿਰ 'ਚ ਕੁਹਾੜਾ ਮਾਰ ਕੀਤਾ ਕਤਲ
NEXT STORY