ਨਕੋਦਰ/ਨੂਰਮਹਿਲ (ਸੋਨੂੰ)-ਨਕੋਦਰ ਦੇ ਨੂਰਮਹਿਲ ਰੋਡ 'ਤੇ ਸੰਗਤਪੁਰ ਬੱਸ ਸਟੈਂਡ ਦੇ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਹਨ। ਬਿਲਗਾ ਪੁਲਸ ਨੇ ਇਸ ਮਾਮਲੇ 'ਚ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸੂਤਰਾਂ ਮੁਤਾਬਕ ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ (ਪੁੱਤਰ ਸੁਰਿੰਦਰ ਸਿੰਘ, ਨਿਵਾਸੀ ਫਿਲੌਰ) ਵਜੋਂ ਹੋਈ ਹੈ। ਕੁਲਦੀਪ ਸਿੰਘ ਆਪਣੇ ਈ-ਰਿਕਸ਼ਾ 'ਤੇ ਸਾਮਾਨ ਲੱਦ ਕੇ ਨੂਰਮਹਿਲ ਵੱਲ ਜਾ ਰਿਹਾ ਸੀ, ਜਦੋਂ ਸੰਗਤਪੁਰ ਅੱਡੇ 'ਤੇ ਇਕ ਤੇਜ਼ ਰਫ਼ਤਾਰ ਕਾਰ ਨਾਲ ਉਸ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕੁਲਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ
ਪੁਲਸ ਨੇ ਕਾਰ ਚਾਲਕ ਬਿੱਟੂ ਕੁਮਾਰ (ਪੁੱਤਰ ਪੱਪੂ ਕੁਮਾਰ, ਨਿਵਾਸੀ ਮਾਛੀਵਾੜਾ, ਲੁਧਿਆਣਾ) ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਬਿੱਟੂ ਕੁਮਾਰ ਨੇ ਦੱਸਿਆ ਕਿ ਉਹ ਨਕੋਦਰ ਵਿਖੇ ਮੱਥਾ ਟੇਕਣ ਤੋਂ ਬਾਅਦ ਆਪਣੇ ਪਰਿਵਾਰ ਸਮੇਤ ਵਾਪਸ ਮਾਛੀਵਾੜਾ ਜਾ ਰਿਹਾ ਸੀ। ਇਸ ਹਾਦਸੇ 'ਚ ਕਾਰ 'ਚ ਸਵਾਰ ਤਿੰਨ ਲੋਕ ਵੀ ਜ਼ਖ਼ਮੀ ਹੋਏ ਹਨ।
ਬਿਲਗਾ ਥਾਣੇ ਦੇ ਏ. ਐੱਸ. ਆਈ. ਬਗੀਚਾ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ। ਜ਼ਖ਼ਮੀਆਂ ਨੂੰ ਫਿਲੌਰ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਫਿਲੌਰ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ ਗਿਆ ਹੈ। ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ ਕੀਤੇ ਵੱਡੇ ਖ਼ੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
45 ਸਾਲ ਦੀ ਉਮਰ 'ਚ ਬਣਾਈ ਵਸੀਅਤ 'ਤੇ 41 ਸਾਲ ਮਗਰੋਂ ਪੰਜਾਬ-ਹਰਿਆਣਾ ਹਾਈਕੋਰਟ ਨੇ ਲਾਈ ਮੋਹਰ, ਪੜ੍ਹੋ ਮਾਮਲਾ
NEXT STORY